ਅੰਮ੍ਰਿਤਸਰ ਦੇ ਮਹਿਤਾ ਰੋਡ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਸਕੂਟਰੀ ਸਵਾਰ ਮੈਂਬਰਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਪਰਿਵਾਰ ਮੈਂਬਰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬੱਲੜਵਾਲ ਦੇ ਰਹਿਣ ਵਾਲੇ ਸਨ।
ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਦੇ ਮੈਂਬਰ ਆਪਣੇ ਰਿਸ਼ਤੇਦਾਰਾਂ ਦੇ ਕੋਲ ਜਾ ਰਹੇ ਸਨ। ਇਸ ਦੌਰਾਨ ਤੇਜ਼ ਰਫਤਾਰ ਵਿੱਚ ਆ ਰਹੀ ਕਾਲੇ ਰੰਗ ਦੀ ਹੁੰਡਈ ਕ੍ਰੇਟਾ ਕਾਰ ਨੇ ਸਕੂਟਰੀ ਸਵਾਰ ਪਰਿਵਾਰਕ ਮੈਂਬਰਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ਸੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਹਿਤਾ ਦੀ ਪੁਲਿਸ ਮੈਕੇ ‘ਤੇ ਪਹੁੰਚੀ।
ਪੁਲਿਸ ਟੀਮ ਨੇ ਸੜਕ ਸੁਰੱਖਿਆ ਫੋਰਸ ਦੀ ਸਹਾਇਤਾ ਦੇ ਨਾਲ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੇਸ਼ਮ ਸਿੰਘ ਪਤਨੀ ਸੀਮਾ ਤੇ ਧੀ ਕਵਲਦੀਪ ਕੌਰ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਲਮ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
The post ਅੰਮ੍ਰਿਤਸਰ : ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੋਈ ਮੌਤ appeared first on Punjab Star.
