‘ਆਪ’ ਦੇ ਪ੍ਰਵੀਨ ਸ਼ਰਮਾ ਬਣੇ ਮੋਗਾ ਦੇ ਨਵੇਂ ਮੇਅਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੇਅਰ ਪ੍ਰਵੀਨ ਸ਼ਰਮਾ ਨੂੰ ਮੋਗਾ ਨਗਰ ਨਿਗਮ ਦਾ ਨਵਾਂ ਮੇਅਰ ਚੁਣਿਆ ਗਿਆ ਹੈ। ਪ੍ਰਵੀਨ ਸ਼ਰਮਾ ਦੀ ਜਿੱਤ ਤੋਂ ਬਾਅਦ, ਮੋਗਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੇ ਜਿੱਤ ਦਾ ਜਸ਼ਨ ਮਨਾਇਆ ਹੈ। ਸ਼ਰਮਾ ਨੂੰ ਕੁੱਲ 50 ਕੌਂਸਲਰਾਂ ਵਿੱਚੋਂ 31 ਦਾ ਸਮਰਥਨ ਮਿਲਿਆ ਹੈ।

ਮੇਅਰ ਚੋਣਾਂ ਦੌਰਾਨ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਕੌਂਸਲਰਾਂ ਵਿਚਕਾਰ ਬਹਿਸ ਹੱਥੋਪਾਈ ਤੱਕ ਪਹੁੰਚ ਗਈ।ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਉਨ੍ਹਾਂ ਦੇ ਕੁਝ ਕੌਂਸਲਰਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਨ੍ਹਾਂ ਦੋਸ਼ਾਂ ਤੋਂ ਬਾਅਦ, ਅਕਾਲੀ ਦਲ ਅਤੇ ਕਾਂਗਰਸ ਦੇ ਸਾਰੇ ਕੌਂਸਲਰਾਂ ਨੇ ਚੋਣ ਪ੍ਰਕਿਰਿਆ ਦਾ ਬਾਈਕਾਟ ਕੀਤਾ ਅਤੇ ਡੀਸੀ ਮੀਟਿੰਗ ਹਾਲ ਤੋਂ ਬਾਹਰ ਆਉਂਦੇ ਸਮੇਂ ਇੱਕ ਦੂਜੇ ਨਾਲ ਝੜਪ ਵੀ ਹੋਈ। ਮੌਕੇ ‘ਤੇ ਮੌਜੂਦ ਪੁਲਿਸ ਫੋਰਸ ਨੇ ਤੁਰੰਤ ਦਖਲ ਦੇ ਕੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ। ਇਸ ਤੋਂ ਬਾਅਦ ਚੋਣ ਪ੍ਰਕਿਰਿਆ ਪੂਰੀ ਹੋਈ।

27 ਨਵੰਬਰ ਨੂੰ ਮੇਅਰ ਬਲਜੀਤ ਸਿੰਘ ਚੰਨੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸੱਤਾਧਾਰੀ ਪਾਰਟੀ ਨੇ ਸੀਨੀਅਰ ਡਿਪਟੀ ਮੇਅਰ ਪ੍ਰਬੀਨ ਪੀਨਾ ਨੂੰ 2 ਦਸੰਬਰ ਨੂੰ ਕਾਰਜਕਾਰੀ ਮੇਅਰ ਨਿਯੁਕਤ ਕੀਤਾ ਸੀ। ਇਸ ‘ਤੇ ਕਾਂਗਰਸ ਨੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਦਾ ਰੁਖ ਕੀਤਾ ਸੀ। ਜ਼ਿਲ੍ਹਾ ਪ੍ਰਸ਼ਾਸਨ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੱਜ ਮੇਅਰ ਦੀਆਂ ਚੋਣਾਂ ਕਰਵਾਈਆਂ ਗਈਆਂ।

The post ‘ਆਪ’ ਦੇ ਪ੍ਰਵੀਨ ਸ਼ਰਮਾ ਬਣੇ ਮੋਗਾ ਦੇ ਨਵੇਂ ਮੇਅਰ appeared first on Punjab Star.

Related Posts