ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ, 20 ਨਵੰਬਰ (ਕੁਲਵਿੰਦਰ ਸਿੰਘ ਚੰਦੀ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਈ ਚੋਣ ਵਿੱਚ ਬਾਦਲ ਪਰਿਵਾਰ ਇਸ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮਿਹਰਬਾਨ ਹੋਏ, ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਸਰਬਸੰਮਤੀ ਨਾਲ ਪ੍ਰਧਾਨ ਐਲਾਨਿਆ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪੇਸ਼ ਕੀਤਾ ਗਿਆ। ਇਸ ਦੀ ਤਾਈਦ ਅਰਵਿੰਦਰ ਪਾਲ ਸਿੰਘ ਪੱਖੋਕੇ ਅਤੇ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਕੀਤੀ ਗਈ। ਮੈਂਬਰਾਂ ਨੇ ਸਰਬਸੰਮਤੀ ਨਾਲ ਮਤੇ ਨੂੰ ਪ੍ਰਵਾਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਚੁਣ ਲਿਆ। ਇਸ ਦੇ ਨਾਲ ਹੀ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਵਿਰੋਧੀ ਧਿਰ ਵੱਲੋਂ ਪ੍ਰਧਾਨਗੀ ਦੇ ਅਹੁਦੇ ਲਈ ਕਿਸੇ ਹੋਰ ਉਮੀਦਵਾਰ ਦਾ ਨਾਮ ਪੇਸ਼ ਨਾ ਕੀਤੇ ਜਾਣ ਕਾਰਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਧੜੇ ਵੱਲੋਂ ਪੇਸ਼ ਕੀਤੇ ਉਮੀਦਵਾਰ ਲਗਾਤਾਰ ਸਰਬਸੰਮਤੀ ਨਾਲ ਚੁਣੇ ਜਾ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਦੌਰਾਨ ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਤੋਂ ਪਹਿਲਾਂ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਰਘੂਜੀਤ ਸਿੰਘ ਵਿਰਕ ਦੇ ਨਾਮ ਦੀ ਪੇਸ਼ਕਸ਼ ਸੁਖਪਾਲ ਸਿੰਘ ਤਲਵੰਡੀ ਵੱਲੋਂ ਕੀਤੀ ਗਈ, ਜਿਸ ਦੀ ਤਾਈਦ ਹਰਪਾਲ ਸਿੰਘ ਜਲਾ ਅਤੇ ਭਾਈ ਫੂਮਨ ਸਿੰਘ ਵੱਲੋਂ ਕੀਤੀ ਗਈ। ਇਸ ਉਪਰੰਤ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਚੁਣ ਲਿਆ ਗਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਇਜਲਾਸ 12 ਵਜੇ ਸ਼ੁਰੂ ਹੋ ਗਿਆ ਸੀ। ਜਿਸ ਵਿੱਚ ਸ਼ਾਮਿਲ ਹੋਣ ਲਈ ਮੈਂਬਰਾਂ ਦੀ ਆਮਦ ਹੋਈ ਹੈ।

The post ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ appeared first on Punjab Star.

Related Posts