ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਓਟਾਵਾ ਵਿਚ ਦੋ ਕਾਰਾਂ ਦੀ ਆਪਸ ‘ਚ ਭਿਆਨਕ ਟੱਕਰ ਹੋਈ ਤੇ ਟੱਕਰ ਮਗਰੋਂ ਕਾਰਾਂ ਨੂੰ ਅੱਗ ਲੱਗ ਗਈ ਜਿਸ ਕਰਕੇ ਪੰਜਾਬੀ ਨੌਜਵਾਨ ਜ਼ਿੰਦਾ ਸੜ ਗਿਆ।

ਹਾਦਸਾ ਫੈਲੋਫੀਲਡ ਰੋਡ ‘ਤੇ ਓਲਡ ਰਿਚਮੰਡ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਟਾਂਡਾ ਦੇ ਨੌਜਵਾਨ ਬ੍ਰਹਮਜੋਤ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ 20 ਸਾਲ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਬ੍ਰਹਮਜੋਤ 2 ਸਾਲ ਪਹਿਲਾਂ ਕੈਨੇਡਾ ਗਿਆ ਸੀ। ਬੁੱਧਵਾਰ ਦੇਰ ਰਾਤ ਕਰੀਬ 1 ਵਜੇ ਤੋਂ ਬਾਅਦ ਵਾਪਰਿਆ। ਬ੍ਰਹਮਜੋਤ ਆਪਣੀ ਹੋਂਡਾ CR-V ਵਿੱਚ ਜਾ ਰਿਹਾ ਸੀ, ਜਦੋਂ ਉਸ ਦੀ ਟੱਕਰ ਇੱਕ ਹੋਰ ਕਾਰ (ਕੀਆ ਸੋਰੇਂਟੋ) ਨਾਲ ਹੋ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਕਾਰਾਂ ਇੱਕ-ਦੂਜੇ ਤੋਂ ਕਰੀਬ 25 ਫੁੱਟ ਦੂਰ ਜਾ ਡਿੱਗੀਆਂ। ਇਸ ਤੋਂ ਬਾਅਦ ਦੋਵੇਂ ਵਾਹਨਾਂ ਵਿੱਚ ਅੱਗ ਲੱਗ ਗਈ। ਬ੍ਰਹਮਜੋਤ ਦੇ ਗੰਭੀਰ ਜ਼ਖ਼ਮੀ ਹੋਣ ਕਾਰਨ ਉਹ ਆਪਣੀ ਕਾਰ ਵਿੱਚੋਂ ਬਾਹਰ ਨਹੀਂ ਨਿਕਲ ਸਕਿਆ। ਦੂਜੀ ਕਾਰ ਦੇ ਡਰਾਈਵਰ ਨੂੰ ਬਚਾ ਲਿਆ ਗਿਆ ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਅੱਗ ਲੱਗਣ ਮਗਰੋਂ ਜਦੋਂ ਫਾਇਰ ਸਰਿਵਿਸਜ਼ ਨੇ ਅੱਗ ਬੁਝਾਉਣੀ ਸ਼ੁਰੂ ਕੀਤੀ ਉਨ੍ਹਾਂ ਨੂੰ ਕਾਰ ਦੀ ਅਗਲੀ ਸੀਟ ਤੇ ਇਕ ਵਿਅਕਤੀ ਦਿਖਿਆ, ਜਿਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਦੂਜੀ ਕਾਰ ਨੂੰ ਚਲਾ ਰਿਹਾ ਨੌਜਵਾਨ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ appeared first on Punjab Star.

Related Posts