ਕੈਨੇਡਾ ‘ਚ ਭਾਰਤੀ ਵਿਦਿਆਰਥਣ ਦਾ ਚਾਕੂ ਮਾਰ ਕੇ ਕਤਲ

ਪਾਰਟ-ਟਾਈਮ ਨੌਕਰੀ ਖ਼ਤਮ ਕਰ ਕੇ ਘਰ ਜਾਂਦੇ ਸਮੇਂ ਹਮਲਾਵਰਾਂ ਨੇ ਕੀਤਾ ਹਮਲਾ

ਟੋਰਾਂਟੋ : ਕੈਨੇਡਾ ਦੇ ਟੋਰਾਂਟੋ ਸ਼ਹਿਰ ’ਚ ਇਕ ਲੁੱਟ-ਖੋਹ ਦੀ ਵਾਰਦਾਤ ਦੌਰਾਨ 24 ਸਾਲਾ ਭਾਰਤੀ ਵਿਦਿਆਰਥਣ ਵਿਧੀ ਮੇਘਾ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਮੰਗਲਵਾਰ ਦੇਰ ਰਾਤ ਉਸ ਵੇਲੇ ਵਾਪਰੀ ਜਦੋਂ ਵਿਧੀ ਮੇਘਾ ਅਪਣੀ ਪਾਰਟ-ਟਾਈਮ ਨੌਕਰੀ ਖ਼ਤਮ ਕਰ ਕੇ ਸਬਵੇਅ ਸਟੇਸ਼ਨ ਵਲ ਜਾ ਰਹੀ ਸੀ।

ਇਸ ਦੌਰਾਨ ਰਸਤੇ ’ਚ ਇਕ ਅਣਪਛਾਤੇ ਹਮਲਾਵਰ ਨੇ ਉਸ ਦਾ ਬੈਗ ਅਤੇ ਕੀਮਤੀ ਸਾਮਾਨ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਵਿਧੀ ਨੇ ਇਸ ਦਾ ਵਿਰੋਧ ਕੀਤਾ ਤਾਂ ਲੁਟੇਰੇ ਨੇ ਉਸ ਦੇ ਪੇਟ ਅਤੇ ਗਰਦਨ ’ਤੇ ਚਾਕੂ ਨਾਲ ਕਈ ਵਾਰ ਕੀਤੇ।

ਖ਼ੂਨ ਨਾਲ ਲੱਥਪੱਥ ਵਿਧੀ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਵਿਧੀ ਮੇਘਾ ਗੁਜਰਾਤ ਦੇ ਅਹਿਮਦਾਬਾਦ ਦੀ ਰਹਿਣ ਵਾਲੀ ਹੈ।

The post ਕੈਨੇਡਾ ‘ਚ ਭਾਰਤੀ ਵਿਦਿਆਰਥਣ ਦਾ ਚਾਕੂ ਮਾਰ ਕੇ ਕਤਲ appeared first on Punjab Star.

Related Posts