ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਇਕ ਔਰਤ ਤੇ ਪੁਰਸ਼ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਆਈਐੱਚਆਈਟੀ ਨੇ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ। ਪੁਲੀਸ ਵੱਲੋਂ ਅਜੇ ਤੱਕ ਕਿਸੇ ਸ਼ੱਕੀ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ।
ਜਾਣਕਾਰੀ ਅਨੁਸਾਰ 15 ਨਵੰਬਰ ਦੀ ਰਾਤ ਕਰੀਬ 10.38 ਵਜੇ ਸਰੀ ਪੁਲੀਸ ਸੇਵਾ ਅਤੇ ਬ੍ਰਿਟਿਸ਼ ਕੋਲੰਬੀਆ ਐਮਰਜੈਂਸੀ ਸਿਹਤ ਸੇਵਾਵਾਂ ਨੂੰ 88 ਐਵੇਨਿਊ ਅਤੇ 124 ਸਟਰੀਟ ਨੇੜੇ ਇਕ ਪਾਰਕਿੰਗ ਵਾਲੀ ਥਾਂ ’ਤੇ ਗੋਲੀਬਾਰੀ ਦੀ ਸੂਚਨਾ ਮਿਲੀ। ਪੁਲੀਸ ਅਤੇ ਐਮਰਜੈਂਸੀ ਸਿਹਤ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ, ਜਿੱਥੇ ਇਕ ਪੁਰਸ਼ ਅਤੇ ਇਕ ਔਰਤ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੇ।
ਬਚਾਉਣ ਦੀ ਕੋਸ਼ਿਸ਼ ਨਾਕਾਮ, ਹਸਪਤਾਲ ’ਚ ਦੋਵਾਂ ਦੀ ਮੌਤ
ਐਮਰਜੈਂਸੀ ਟੀਮਾਂ ਨੇ ਦੋਵਾਂ ਨੂੰ ਬਚਾਉਣ ਲਈ ਮੁੱਢਲੀ ਸਹਾਇਤਾ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਉਨ੍ਹਾਂ ਦੀ ਜਾਨ ਨਹੀਂ ਬਚਾ ਸਕੇ। ਪੁਲੀਸ ਨੇ ਦੋਵਾਂ ਦੀ ਮੌਤ ਦੀ ਪੁਸ਼ਟੀ ਕਰਦਿਆਂ ਮਾਮਲੇ ਨੂੰ ਕਤਲ ਦੀ ਜਾਂਚ ਵਜੋਂ ਲਿਆ ਹੈ। ਹਾਲਾਂਕਿ ਅਜੇ ਤੱਕ ਮ੍ਰਿਤਕਾਂ ਦੀ ਪਛਾਣ, ਉਮਰ ਅਤੇ ਉਨ੍ਹਾਂ ਦੇ ਕਤਲ ਪਿੱਛੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ।
The post ਕੈਨੇਡਾ ਦੇ ਸਰੀ ’ਚ ਦੋਹਰਾ ਕਤਲ; ਔਰਤ ਤੇ ਪੁਰਸ਼ ਦੀ ਗੋਲੀਆਂ ਮਾਰ ਕੇ ਹੱਤਿਆ appeared first on Punjab Star.
