ਗਣਤੰਤਰ ਦਿਵਸ ਮੌਕੇ ਤਰਨਤਾਰਨ ਵਿਖੇ ਖੇਤੀਬਾੜੀ ਮੰਤਰੀ ਲਹਿਰਾਉਣਗੇ ਕੌਮੀ ਝੰਡਾ; ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਤਰਨ ਤਾਰਨ – ਪੁਲਿਸ ਲਾਈਨ ਸਟੇਡੀਅਮ, ਤਰਨ ਤਾਰਨ ਵਿਖੇ 26 ਜਨਵਰੀ ਨੂੰ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਉਨ੍ਹਾਂ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਿਦਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਿਦਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਰਾਹੁਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਮੌਕੇ ਸਮਾਗਮ ਵਾਲੇ ਸਥਾਨ ਅਤੇ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ‘ਤੇ ਹੁਣ ਤੋਂ ਹੀ ਤਿਆਰੀਆਂ ਵਿੱਚ ਜੁੱਟ ਜਾਣ ਲਈ ਕਿਹਾ।

The post ਗਣਤੰਤਰ ਦਿਵਸ ਮੌਕੇ ਤਰਨਤਾਰਨ ਵਿਖੇ ਖੇਤੀਬਾੜੀ ਮੰਤਰੀ ਲਹਿਰਾਉਣਗੇ ਕੌਮੀ ਝੰਡਾ; ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ appeared first on Punjab Star.

Related Posts