ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਖਿੱਚ ਲਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਗਿੱਦੜਬਾਹਾ ਸੀਟ ਤੋਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਗਿੱਦੜਬਾਹਾ ਤੋਂ ਚੋਣ ਲੜਨਗੇ। ਖੁਦ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇਸ ਦਾ ਐਲਾਨ ਕੀਤਾ ਗਿਆ।
ਦੱਸ ਦੇਈਏ ਕਿ ਸੁਖਬੀਰ ਬਾਦਲ ਹੁਣ ਤੱਕ ਜਲਾਲਾਬਾਦ ਤੋਂ ਚੋਣ ਲੜਦੇ ਰਹੇ ਹਨ। ਉਨ੍ਹਾਂ ਨੇ 2009 ਵਿਚ ਜਲਲਾਬਾਦ ਤੋਂ ਜ਼ਿਮਨੀ ਚੋਣ ਜਿੱਤੀ। ਇਸ ਦੇ ਬਾਅਦ 2012 ਤੇ 2017 ਵਿਚ ਇਸੇ ਸੀਟ ਤੋਂ ਚੋਣ ਜਿੱਤੀ। ਹਾਲਾਂਕਿ 2022 ਦੀਆਂ ਚੋਣਾਂ ਵਿਚ ਉਹ ਜਲਾਲਾਬਾਦ ਸੀਟ ਤੋਂ ਹਾਰ ਗਏ।
ਗਿੱਦੜਬਾਹਾ ਤੋਂ ਸਾਬਕਾ ਸੀਐੱਮ ਸ. ਪ੍ਰਕਾਸ਼ ਸਿੰਘ ਬਾਦਲ ਵੀ ਚੋਣ ਲੜ ਚੁੱਕੇ ਹਨ। ਗਿੱਦੜਬਾਹਾ ਸੀਟ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਚੋਣ ਲੜਦੇ ਹਨ। ਹਾਲਾਂਕਿ ਪਿਛਲੀ ਵਾਰ ਉਨ੍ਹਾਂ ਨੇ ਜ਼ਿਮਨੀ ਚੋਣ ਵਿਚ ਉਥੋਂ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਹਾਰ ਗਈ। ਦੂਜੇ ਪਾਸੇ ਬਾਦਲ ਪਰਿਵਾਰ ਦੀ ਜੱਦੀ ਸੀਟ ਲੰਬੀ ਹੈ ਪਰ ਇਥੋਂ ਬਾਰੇ ਅਜੇ ਸਸਪੈਂਸ ਬਣਿਆ ਹੋਇਆ ਹੈ।
The post ਗਿੱਦੜਬਾਹਾ ਸੀਟ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੜਨਗੇ ਚੋਣ, ਖੁਦ ਕੀਤਾ ਐਲਾਨ appeared first on Punjab Star.
