ਘੱਲੂਘਾਰਾ ਹਫ਼ਤੇ ਨੂੰ ਲੈ ਕੇ ਅੰਮ੍ਰਿਤਸਰ ‘ਚ ਹਾਈ Security ਅਲਰਟ, ਹਰ ਕੋਨੇ ‘ਤੇ ਪੁਲਿਸ ਤੇ CAPF ਦੀ ਨਜ਼ਰ

ਘੱਲੂਘਾਰਾ ਹਫ਼ਤੇ ਨੂੰ ਲੈ ਕੇ ਅੰਮ੍ਰਿਤਸਰ ‘ਚ ਹਾਈ Security ਅਲਰਟ, ਹਰ ਕੋਨੇ ‘ਤੇ ਪੁਲਿਸ ਤੇ CAPF ਦੀ ਨਜ਼ਰ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਹਨ। ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਪੁਲਿਸ ਵੱਲੋਂ ਲਗਾਤਾਰ ਫਲੈਗ ਮਾਰਚ ਕੱਢੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਮੁਹਿੰਮ 6 ਜੂਨ ਤੱਕ ਜਾਰੀ ਰਹੇਗੀ।

ਫਲੈਗ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ, ਪੁਰਾਣੇ ਇਲਾਕਿਆਂ, ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਵਿੱਚ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਮੁਲਾਜ਼ਮ ਲੋਕਾਂ ਨਾਲ ਗੱਲਬਾਤ ਕਰਕੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਸਾਂਝੀ ਕਰ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਬਣਾਈ ਰੱਖਣਾ ਅਤੇ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਸ਼ਰਾਰਤੀ ਗਤੀਵਿਧੀ ‘ਤੇ ਨਜ਼ਰ ਰੱਖਣਾ ਹੈ।

SGPC ਨਾਲ ਮੀਟਿੰਗਾਂ, CAPF ਦੀਆਂ 5 ਕੰਪਨੀਆਂ ਤਾਇਨਾਤ

ਪੁਲਿਸ ਕਮਿਸ਼ਨਰ Gurpreet Singh Bhullar ਨੇ ਦੱਸਿਆ ਕਿ ਘੱਲੂਘਾਰਾ ਹਫ਼ਤੇ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ੇਸ਼ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਇਸ ਸਬੰਧੀ Shiromani Gurdwara Parbandhak Committee ਨਾਲ ਕਈ ਦੌਰ ਦੀਆਂ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਕੇਂਦਰੀ ਹਥਿਆਰਬੰਦ ਪੁਲਿਸ ਬਲ (CAPF) ਦੀਆਂ ਪੰਜ ਕੰਪਨੀਆਂ ਅੰਮ੍ਰਿਤਸਰ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ਨੂੰ ਸ਼ਹਿਰ ਦੇ ਬਾਹਰੀ ਖੇਤਰਾਂ ਵਿੱਚ ਤਾਇਨਾਤ ਕੀਤਾ ਗਿਆ ਹੈ। ਇਸ ਨਾਲ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ।

2500 ਪੁਲਿਸ ਮੁਲਾਜ਼ਮ ਡਿਊਟੀ ‘ਤੇ, ਨਾਕਾਬੰਦੀ ਤੇ ਚੈਕਿੰਗ ਵਧੀ

ਸ੍ਰੀ ਦਰਬਾਰ ਸਾਹਿਬ ਅਤੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਕਰੀਬ 2500 ਅਧਿਕਾਰੀ ਅਤੇ ਕਰਮਚਾਰੀ ਡਿਊਟੀ ‘ਤੇ ਲਗਾਏ ਗਏ ਹਨ। ਪੂਰੇ ਸ਼ਹਿਰ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡ ਕੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ।

ਪੁਲਿਸ ਵੱਲੋਂ ਲਗਾਤਾਰ ਗਸ਼ਤ, ਨਾਕਾਬੰਦੀ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸੰਵੇਦਨਸ਼ੀਲ ਥਾਵਾਂ ‘ਤੇ ਖ਼ਾਸ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ। ਨਾਲ ਹੀ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸੁਰੱਖਿਆ ਦੇ ਨਾਲ-ਨਾਲ ਸੰਗਤ ਪ੍ਰਤੀ ਸਹਿਯੋਗੀ ਰਵੱਈਆ ਵੀ ਬਣਾਈ ਰੱਖਿਆ ਜਾਵੇ, ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

The post ਘੱਲੂਘਾਰਾ ਹਫ਼ਤੇ ਨੂੰ ਲੈ ਕੇ ਅੰਮ੍ਰਿਤਸਰ ‘ਚ ਹਾਈ Security ਅਲਰਟ, ਹਰ ਕੋਨੇ ‘ਤੇ ਪੁਲਿਸ ਤੇ CAPF ਦੀ ਨਜ਼ਰ appeared first on Punjab Star.

Related Posts