ਅੰਮ੍ਰਿਤਸਰ : ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਨੂੰ ਲਿਖੇ ਪੱਤਰ ਵਿਚ ਚਰਨਜੀਤ ਸਿੰਘ ਬਰਾੜ ਨੇ ਕਿਹਾ, ਸਤਿਕਾਰਯੋਗ ਭਰਤੀ ਕਰਤਾ ਡੈਲੀਗੇਟ ਸਹਿਬਾਨ ਅਤੇ ਹਰੇਕ ਵਰਕਰ ਤੋਂ ਮੁਆਫ਼ੀ ਚਾਹੁੰਦਾ ਹੋਇਆ ਬੜੇ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾਂ ਹਾਂ। ਭਾਵੇਂ ਕਿ ਆਪਣੇ ਹੱਥੀ ਮਕਾਨ ਬਣਾ ਕੇ ਛੱਡਣਾਂ ਬਹੁਤ ਔਖਾ ਹੁੰਦਾ ਹੈ ਪਰ ਹਾਲਾਤ ਹੀ ਅਜਿਹੇ ਬਣ ਗਏ ਹਨ ਕਿ ਕੋਈ ਚਾਰਾ ਨਹੀ ਬਚਿਆ। ਮੈਨੂੰ ਇਸ ਗੱਲ ਦਾ ਗਹਿਰਾ ਅਹਿਸਾਸ ਹੈ ਕਿ ਪੰਜ ਮੈਬਰੀ ਭਰਤੀ ਕਮੇਟੀ ਰਾਹੀਂ ਕਰਵਾਈ ਗਈ ਭਰਤੀ ਲਈ ਮੈ ਬਹੁਤ ਹੀ ਉਤਸ਼ਾਹਿਤ ਤਰੀਕੇ ਨਾਲ ਦਿਨ ਰਾਤ ਮਿਹਨਤ ਕਰਕੇ ਤੁਹਾਡੇ ਵਿਚੋਂ ਬਹੁਤ ਸਾਰਿਆਂ ਨੂੰ ਵਾਸਤਾ ਪਾ ਕੇ ਵੀ ਭਰਤੀ ਕਰਵਾਈ ਸੀ ਤੇ ਖ਼ਾਸ ਕਰ ਮਾਲਵੇ ਵਿਚ ਬਾਦਲ ਪਰਿਵਾਰ ਦਾ ਆਪਣਾਂ ਨਿੱਜੀ ਦਬਾਅ ਹੋਣ ਦੇ ਬਾਵਜੂਦ ਵੀ ਮਾਲਵੇ ਸਮੇਤ ਸਾਰੇ ਹੀ ਪੰਜਾਬ ਅਤੇ ਪੰਜਾਬ ਤੋ ਬਾਹਰ ਵੀ ਭਰਤੀ ਕਰਕੇ ਡੈਲੀਗੇਟ ਸਹਿਬਾਨ ਦੀ ਚੋਣ ਕਰਵਾਈ। ਜਿਸ ਨਾਲ ਸਭ ਨੂੰ ਆਸ ਬੱਝੀ ਕਿ ਪੰਥ ਤੇ ਪੰਜਾਬ ਪ੍ਰਸਤ ਨਵੀ ਨਰੋਈ ਲੀਡਰਸ਼ਿਪ ਚੁਣ ਕੇ ਪਾਰਟੀ ਦੀ ਪੁਨਰ ਸੁਰਜੀਤੀ ਹੋਵੇਗੀ।
The post ਚਰਨਜੀਤ ਸਿੰਘ ਬਰਾੜ ਨੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ appeared first on Punjab Star.
