ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਇੱਕ ਹਮ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਕਾਫ਼ੀ ਗੰਭੀਰ ਮੁੱਦੇ ਚੁੱਕੇ ਗਏ। ਇਸ ਦੇ ਨਾਲ ਹੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਨੂੰ ਵਾਰ-ਵਾਰ ਗੋਲਕਾਂ ਬਾਰੇ ਬਿਆਨ ਦੇਣ ਦੇ ਮਾਮਲੇ ‘ਚ ਤਲਬ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ 15 ਜਨਵਰੀ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ।
The post ਜਥੇਦਾਰ ਗੜਗੱਜ ਨੇ CM ਮਾਨ ਨੂੰ ਕੀਤਾ ਤਲਬ, 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ‘ਚ ਪੇਸ਼ ਹੋਣ ਦੇ ਹੁਕਮ appeared first on Punjab Star.
