ਜਾਪਾਨ ‘ਚ 7.5 ਤੀਬਰਤਾ ਦਾ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

ਟੋਕੀਓ : ਜਾਪਾਨ ਦੇ ਆਓਮੋਰੀ ਪ੍ਰਾਂਤ ਦੇ ਨੇੜੇ 7.5 ਤੀਬਰਤਾ ਦਾ ਭੂਚਾਲ ਆਇਆ ਹੈ। ਭੂਚਾਲ ਸਥਾਨਕ ਸਮੇਂ ਅਨੁਸਾਰ ਰਾਤ 11:15 ਵਜੇ ਆਇਆ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਵਿੱਚ ਕਈ ਲੋਕ ਜ਼ਖਮੀ ਹੋਏ ਹਨ। ਸੁਨਾਮੀ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸ ਖ਼ਤਰਨਾਕ ਭੂਚਾਲ ਤੋਂ ਬਾਅਦ ਸੰਭਾਵੀ ਝਟਕਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਜਾਪਾਨੀ ਸਰਕਾਰ ਅਜੇ ਦੇਰ ਰਾਤ ਆਏ ਭੂਚਾਲ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰ ਰਹੀ ਹੈ।

ਅੱਗ ਅਤੇ ਆਫ਼ਤ ਪ੍ਰਬੰਧਨ ਏਜੰਸੀ ਦੇ ਅਨੁਸਾਰ, 23 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ਜ਼ਿਆਦਾਤਰ ਲੋਕ ਤੇਜ਼ ਝਟਕਿਆਂ ਕਾਰਨ ਡਿੱਗਣ ਵਾਲੀਆਂ ਚੀਜ਼ਾਂ ਕਾਰਨ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ, ਹਾਚਿਨੋਹੇ ਦੇ ਇੱਕ ਹੋਟਲ ਵਿੱਚ ਕਈ ਲੋਕ ਜ਼ਖਮੀ ਹੋਏ ਹਨ।

ਜਾਪਾਨ ਮੌਸਮ ਵਿਗਿਆਨ ਏਜੰਸੀ ਦੇ ਅਨੁਸਾਰ, ਭੂਚਾਲ ਰਾਤ 11:15 ਵਜੇ ਆਇਆ। ਭੂਚਾਲ ਦਾ ਕੇਂਦਰ ਆਓਮੋਰੀ ਖੇਤਰ ਦੇ ਤੱਟ ਤੋਂ ਲਗਭਗ 80 ਕਿਲੋਮੀਟਰ ਦੂਰ 50 ਕਿਲੋਮੀਟਰ (31 ਮੀਲ) ਦੀ ਡੂੰਘਾਈ ‘ਤੇ ਸੀ। ਇਸ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ। 70 ਸੈਂਟੀਮੀਟਰ (27 ਇੰਚ) ਤੱਕ ਉੱਚੀਆਂ ਲਹਿਰਾਂ ਵੇਖੀਆਂ ਗਈਆਂ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਕੁਝ ਰੇਲ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁੱਖ ਕੈਬਨਿਟ ਸਕੱਤਰ ਮਿਨੋ ਕਿਹਾਰਾ ਨੇ ਕਿਹਾ ਕਿ ਹਾਲਾਤਾਂ ਕਾਰਨ ਲਗਭਗ 800 ਘਰਾਂ ਚ ਬਿਜਲੀ ਨਹੀਂ ਹੈ।

ਦੇਸ਼ ਵਿੱਚ ਵਿਗੜਦੇ ਹਾਲਾਤਾਂ ਦੇ ਵਿਚਕਾਰ, ਜਾਪਾਨ ਦੇ ਪ੍ਰਧਾਨ ਮੰਤਰੀ ਸਨਾਏ ਤਾਕਾਚੀ ਨੇ ਜਨਤਾ ਨੂੰ ਸੰਬੋਧਨ ਕੀਤਾ। ਭੂਚਾਲ ਤੋਂ ਪ੍ਰਭਾਵਿਤ ਨਾਗਰਿਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਕਿਹਾ, “ਭੂਚਾਲ ਨਾਲ ਨਿਜਿੱਠਣ ਲਈ ਤਿਆਰ ਰਹੋ। ਜੇਕਰ ਤੁਹਾਨੂੰ ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹਨ, ਤਾਂ ਤੁਰੰਤ ਆਪਣੇ ਘਰ ਛੱਡਣ ਲਈ ਤਿਆਰ ਰਹੋ।” ਦੱਸ ਦਈਏ ਕਿ ਜਪਾਨ ਦੁਨੀਆ ਦੇ ਉਨ੍ਹਾਂ ਦੇਸ਼ਾਂ ਵਿੱਚੋਂ ਇੱਕ ਹੈ ਜਿੱਥੇ ਭੂਚਾਲ ਸਭ ਤੋਂ ਵੱਧ ਆਉਂਦੇ ਹਨ।

The post ਜਾਪਾਨ ‘ਚ 7.5 ਤੀਬਰਤਾ ਦਾ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ appeared first on Punjab Star.

Related Posts