ਡੀ.ਐਮ ਗਗਨਦੀਪ ਰੰਧਾਵਾ ਮਾਮਲੇ ਵਿੱਚ ਪੰਜਾਬ ਭਾਜਪਾ ਵਫ਼ਦ ਨੇ ਰਾਜਪਾਲ ਕਟਾਰੀਆ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ‘ਤੇ ਰਾਜਨੀਤੀ ਗਰਮਾਈ ਹੋਈ ਹੈ। ਇਸ ਮਾਮਲੇ ਵਿੱਚ ਅੱਜ ਭਾਰਤੀ ਜਨਤਾ ਪਾਰਟੀ ਦੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਕੇਸ ਦੀ ਜਾਂਚ ਸੀ.ਬੀ.ਆਈ. (CBI) ਨੂੰ ਦੇਣ ਲਈ ਕੇਂਦਰ ਨੂੰ ਸਿਫ਼ਾਰਸ਼ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਸੰਵੇਦਨਸ਼ੀਲ ਮਾਮਲੇ ਦੀ ਨਿਰਪੱਖ ਜਾਂਚ ਲਈ ਸੀ.ਬੀ.ਆਈ. ਜਾਂਚ ਬਹੁਤ ਜ਼ਰੂਰੀ ਹੈ, ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ ਭਾਜਪਾ ਇਸ ਮਾਮਲੇ ਸੰਬੰਧੀ ਆਪਣਾ ਸੰਘਰਸ਼ ਜਾਰੀ ਰੱਖੇਗੀ

ਦੱਸ ਦਈਏ ਕਿ ਸੁਨੀਲ ਜਾਖੜ ਨੇ ਕਿਹਾ ਕਿ ਸੰਸਦ ਵਿੱਚ ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਨੇ ਮੰਗ ਕੀਤੀ ਕਿ ਗਗਨਦੀਪ ਸਿੰਘ ਦਾ ਕੇਸ ਸੀ.ਬੀ.ਆਈ. (CBI) ਨੂੰ ਭੇਜਿਆ ਜਾਵੇ। ਗ੍ਰਹਿ ਮੰਤਰੀ ਨੇ ਕਿਹਾ ਕਿ ਤੁਸੀਂ ਲਿਖ ਕੇ ਦਿਓ, ਮੈਂ ਤੁਰੰਤ ਇਹ ਜਾਂਚ ਸੀ.ਬੀ.ਆਈ. ਨੂੰ ਸੌਂਪ ਦੇਵਾਂਗਾ। ਗਗਨਦੀਪ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਦੇਣ ਲਈ ਅਜੇ ਤੱਕ ਕਾਂਗਰਸ ਦੇ ਤਿੰਨ ਸੰਸਦ ਮੈਂਬਰਾਂ ਨੇ ਦਸਤਖਤ ਨਹੀਂ ਕੀਤੇ ਹਨ। ਭਾਜਪਾ ਆਗੂਆਂ ਦਾ ਇਲਜ਼ਾਮ ਹੈ ਕਿ ਸੀ.ਐਮ. ਮਾਨ, ਰਾਜਾ ਵੜਿੰਗ ਦੇ 2021 ਵਾਲੇ ਮਾਮਲੇ ਦਾ ਹਵਾਲਾ ਦੇ ਕੇ ਸੀ.ਬੀ.ਆਈ. ਜਾਂਚ ਤੋਂ ਪਿੱਛੇ ਹਟ ਰਹੇ ਹਨ। ਕਾਂਗਰਸ ਦੇ ਸੀਨੀਅਰ ਆਗੂ ਕਿਉਂ ਨਹੀਂ ਕਹਿ ਦਿੰਦੇ ਕਿ ਸਾਡੇ ਪ੍ਰਧਾਨ ਦੀ ਜਾਂਚ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਇਨਸਾਫ਼ ਮੰਗ ਰਿਹਾ ਹੈ।

The post ਡੀ.ਐਮ ਗਗਨਦੀਪ ਰੰਧਾਵਾ ਮਾਮਲੇ ਵਿੱਚ ਪੰਜਾਬ ਭਾਜਪਾ ਵਫ਼ਦ ਨੇ ਰਾਜਪਾਲ ਕਟਾਰੀਆ ਨਾਲ ਕੀਤੀ ਮੁਲਾਕਾਤ appeared first on Punjab Star.

Related Posts