ਦੇਸ਼ ਦੀਆਂ 24 ਰਾਜਸਭਾ ਸੀਟਾਂ ’ਤੇ ਚੋਣ ਦਾ ਐਲਾਨ; Election ਕਮਿਸ਼ਨ ਨੇ ਸ਼ਡਿਊਲ ਕੀਤਾ ਜਾਰੀ

ਨਵੀ ਦਿੱਲੀ : ਦੇਸ਼ ਵਿੱਚ ਹੋਣ ਵਾਲੀਆਂ ਰਾਜਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ 10 ਰਾਜਾਂ ਦੀਆਂ 24 ਰਾਜਸਭਾ ਸੀਟਾਂ ‘ਤੇ ਹੋਣ ਵਾਲੀਆਂ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਇਸ ਐਲਾਨ ਤੋਂ ਬਾਅਦ ਸਬੰਧਤ ਰਾਜਾਂ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ।
ਚੋਣ ਕਮਿਸ਼ਨ ਦੇ ਨੋਟੀਫਿਕੇਸ਼ਨ ਮੁਤਾਬਕ 1 ਜੂਨ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। 8 ਜੂਨ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। 9 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ। 11 ਜੂਨ ਤੱਕ ਨਾਮਜ਼ਦਗੀ ਵਾਪਸ ਲਈ ਜਾ ਸਕੇਗੀ। 18 ਜੂਨ ਨੂੰ ਵੋਟਿੰਗ ਹੋਵੇਗੀ। ਵੋਟਿੰਗ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। 18 ਜੂਨ ਨੂੰ ਸ਼ਾਮ 5 ਵਜੇ ਵੋਟਾਂ ਦੀ ਗਿਣਤੀ ਵੀ ਹੋਵੇਗੀ। ਅਤੇ 20 ਜੂਨ ਤੱਕ ਰਾਜਸਭਾ ਦੀ ਚੋਣ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ।

ਦਸ ਦਈਏ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਮੰਤਰੀ ਐਚ. ਡੀ. ਦੇਵਗੌੜਾ, ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ, ਕੇਂਦਰੀ ਮੰਤਰੀ ਜਾਰਜ ਕੁਰਿਅਨ ਅਤੇ ਰਵਨੀਤ ਸਿੰਘ ਬਿੱਟੂ ਆਦਿ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ। ਕੇਂਦਰੀ ਖਾਦ ਪ੍ਰੋਸੈਸਿੰਗ (ਫ਼ੂਡ ਪ੍ਰੋਸੈਸਿੰਗ) ਅਤੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜਸਭਾ ਮੈਂਬਰ ਹਨ। ਉਨ੍ਹਾਂ ਦਾ ਕਾਰਜਕਾਲ 21 ਜੂਨ ਨੂੰ ਖ਼ਤਮ ਹੋ ਰਿਹਾ ਹੈ। ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਤੋਂ ਚਾਰ-ਚਾਰ ਸੀਟਾਂ ਖਾਲੀ ਹੋ ਰਹੀਆਂ ਹਨ। ਰਾਜਸਥਾਨ ਅਤੇ ਮੱਧ ਪ੍ਰਦੇਸ਼ ਤੋਂ ਤਿੰਨ-ਤਿੰਨ ਸੀਟਾਂ ਖਾਲੀ ਹੋਣ ਜਾ ਰਹੀਆਂ ਹਨ।

ਮਨੀਪੁਰ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਝਾਰਖੰਡ ਤੋਂ ਇੱਕ-ਇੱਕ ਸੀਟ ਖਾਲੀ ਹੋਵੇਗੀ। ਇਹਨਾਂ ਤੋਂ ਇਲਾਵਾ ਝਾਰਖੰਡ, ਤਾਮਿਲਨਾਡੂ ਅਤੇ ਮਹਾਰਾਸ਼ਟਰ ਦੀਆਂ ਇੱਕ-ਇੱਕ ਸੀਟਾਂ ‘ਤੇ ਵੀ ਚੋਣ ਹੋ ਸਕਦੀ ਹੈ। ਰਿਟਾਇਰ ਹੋਣ ਵਾਲੇ 22 ਸੰਸਦ ਮੈਂਬਰਾਂ ਵਿੱਚੋਂ 11 ਭਾਜਪਾ (BJP) ਦੇ ਹਨ, ਜਦੋਂ ਕਿ ਕਾਂਗਰਸ ਦੇ ਚਾਰ ਸੰਸਦ ਮੈਂਬਰ ਹਨ।

The post ਦੇਸ਼ ਦੀਆਂ 24 ਰਾਜਸਭਾ ਸੀਟਾਂ ’ਤੇ ਚੋਣ ਦਾ ਐਲਾਨ; Election ਕਮਿਸ਼ਨ ਨੇ ਸ਼ਡਿਊਲ ਕੀਤਾ ਜਾਰੀ appeared first on Punjab Star.

Related Posts