ਪੰਜਾਬ ਦੇ ਪਟਿਆਲਾ ਤੋਂ ਇਸ ਵੇਲੇ ਦੀ ਵੱਡੀ ਅਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ… ਜਿੱਥੇ ਚੱਲਦੇ-ਚੱਲਦੇ ਅਚਾਨਕ ਇੱਕ ਪੁਲ ਹੀ ਟੁੱਟ ਗਿਆ… ਪੁਲ ਤੋਂ ਲੰਘ ਰਹੇ ਦੋ ਟਰੱਕ ਸਿੱਧੇ ਟੁੱਟੇ ਹੋਏ ਹਿੱਸੇ ਵਿੱਚ ਧਸ ਗਏ… ਅਤੇ ਫਿਰ ਇਨ੍ਹਾਂ ਵਿੱਚੋਂ ਇੱਕ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਹਾਦਸੇ ਦੀਆਂ ਇਹ ਤਸਵੀਰਾਂ ਕਾਫ਼ੀ ਡਰਾਉਣੀਆਂ ਹਨ… ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦਰਅਸਲ, ਇਹ ਹਾਦਸਾ ਪਟਿਆਲਾ-ਸੰਗਰੂਰ ਬਾਈਪਾਸ ‘ਤੇ ਪਿੰਡ ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣੇ ਪੁਲ ‘ਤੇ ਵਾਪਰਿਆ ਹੈ। ਜਾਣਕਾਰੀ ਮੁਤਾਬਕ ਜਦੋਂ ਦੋ ਟਰੱਕ ਇਸ ਪੁਲ ਤੋਂ ਲੰਘ ਰਹੇ ਸਨ ਤਾਂ ਅਚਾਨਕ ਪੁਲ ਦਾ ਇੱਕ ਹਿੱਸਾ ਟੁੱਟ ਗਿਆ। ਜਿਸ ਕਾਰਨ ਦੋਵੇਂ ਟਰੱਕ ਬੁਰੀ ਤਰ੍ਹਾਂ ਟੁੱਟੇ ਹੋਏ ਹਿੱਸੇ ਵਿੱਚ ਹੀ ਧਸ ਗਏ। ਪਰ ਹਾਦਸਾ ਇੱਥੇ ਹੀ ਨਹੀਂ ਰੁਕਿਆ… ਪੁਲ ਟੁੱਟਣ ਤੋਂ ਕੁਝ ਸਮੇਂ ਬਾਅਦ ਹੀ ਇੱਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਮੌਕੇ ‘ਤੇ ਮੌਜੂਦ ਲੋਕਾਂ ਵਿੱਚ ਭਾਰੀ ਘਬਰਾਹਟ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵੱਲੋਂ ਕਾਫ਼ੀ ਮੁਸ਼ੱਕਤ ਤੋਂ ਬਾਅਦ ਟਰੱਕ ਨੂੰ ਲੱਗੀ ਅੱਗ ‘ਤੇ ਕਾਬੂ ਪਾਇਆ ਗਿਆ।
ਉੱਧਰ, ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਸਥਾਨਕ ਲੋਕਾਂ ਦੀ ਭਾਰੀ ਭੀੜ ਇਕੱਠੀ ਹੋਣ ਕਾਰਨ ਪ੍ਰਸ਼ਾਸਨ ਨੂੰ ਸਥਿਤੀ ਸੰਭਾਲਣੀ ਪਈ। ਇਸ ਹਾਦਸੇ ਤੋਂ ਬਾਅਦ ਪਟਿਆਲਾ-ਸੰਗਰੂਰ ਬਾਈਪਾਸ ‘ਤੇ ਆਵਾਜਾਈ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ। ਅਜਿਹੇ ਵਿੱਚ ਇਸ ਰਸਤੇ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਅਤੇ ਲੋੜ ਪੈਣ ‘ਤੇ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਲੋੜ ਹੈ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਆਖ਼ਰ ਪੁਲ ਅਚਾਨਕ ਕਿਵੇਂ ਟੁੱਟ ਗਿਆ? ਕੀ ਪੁਲ ਦੀ ਹਾਲਤ ਪਹਿਲਾਂ ਤੋਂ ਹੀ ਖ਼ਸਤਾ ਸੀ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਹੈ? ਫਿਲਹਾਲ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਦੇ ਨਾਲ ਹੀ ਹਾਦਸੇ ਵਿੱਚ ਕਿਸੇ ਵਿਅਕਤੀ ਦੀ ਮੌਤ ਜਾਂ ਜ਼ਖ਼ਮੀ ਹੋਣ ਬਾਰੇ ਵੀ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਫਿਲਹਾਲ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ ਹਨ ਅਤੇ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਇਸ ਭਿਆਨਕ ਹਾਦਸੇ ਦੇ ਪਿੱਛੇ ਅਸਲ ਕਾਰਨ ਕੀ ਸੀ।
The post ਪਟਿਆਲਾ ‘ਚ ਭਾਖੜਾ ਨਹਿਰ ‘ਤੇ ਵੱਡਾ ਹਾਦਸਾ! ਅਚਾਨਕ ਟੁੱਟਿਆ ਪੁਲ, ਦੋ ਟਰੱਕ ਧਸੇ! appeared first on Punjab Star.
