ਪ੍ਰਤਾਪ ਬਾਜਵਾ ਨੇ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ‘ਚ ਹਾਈਕੋਰਟ ਦੇ ਫ਼ੈਸਲੇ ਦਾ ਕੀਤਾ ਸਵਾਗਤ

ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ‘ਚ ਪ੍ਰਤਾਪ ਬਾਜਵਾ ਨੇ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਉਮੀਦ ਕਰਦਾ ਹਾਂ ਕਿ CBI ਨਿਰਪੱਖ ਤੇ ਨਿਰਧਾਰਤ ਸਮੇਂ ਦੇ ਅੰਦਰ ਜਾਂਚ ਕਰੇਗੀ। ਇਸ ਮਾਮਲੇ ‘ਚ ਸਖ਼ਤ ਐਕਸ਼ਨ ਹੋਣਾ ਚਾਹੀਦਾ ਹੈ।

ਦੱਸ ਦੇਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿਚ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਇਕ PIL ਮਾਮਲੇ ਵਿਚ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਹਾਈਕੋਰਟ ਨੇ ਸੀਬੀਆਈ ਨੂੰ FIR ਦਰਜ ਕਰਨ ਦੇ ਹੁਕਮ ਦਿੱਤੇ ਹਨ। ਸੀਬੀਆਈ ਨੂੰ ਮਾਮਲੇ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਰਿਪੋਰਟ ਸੌਂਪਣ ਦੇ ਹੁਕਮ ਜਾਰੀ ਕੀਤੇ ਗਏ ਹਨ। ਨਕਸ਼ੇਖਰੀਦੋ

ਮਾਮਲਾ ED ਵੱਲੋਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਲਿਖੇ ਤਿੰਨ ਪੱਤਰਾਂ ਨਾਲ ਸਬੰਧਤ ਹੈ। ਇਨ੍ਹਾਂ ਪੱਤਰਾਂ ਵਿਚ ਈਡੀ ਵੱਲੋਂ ਇਲਜ਼ਾਮ ਲਗਾਏ ਗਏ ਹਨ। ਪਿਛਲੀ ਸੁਣਵਾਈ ਵਿਚ ਅਦਾਲਤ ਨੇ ਲਗਭਗ 6 ਸੁਣਵਾਈਆਂ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹਾਈਕੋਰਟ ਨੇ ਅੱਜ PIL ਦੀ ਸੁਣਵਾਈ ਕਰਦੇ ਹੋਏ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਪੁਲਿਸ ਤੋਂ ਜਾਂਚ ਸੀਬੀਆਈ ਨੂੰ ਤਬਦੀਲ ਕਰ ਦਿੱਤੀ। ਸੀਬੀਆਈ ਨੂੰ 2 ਮਹੀਨਿਆਂ ਦੀ ਸਮਾਂ ਸੀਮਾ ਅੰਦਰ ਅਦਾਲਤ ਨੂੰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

The post ਪ੍ਰਤਾਪ ਬਾਜਵਾ ਨੇ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ‘ਚ ਹਾਈਕੋਰਟ ਦੇ ਫ਼ੈਸਲੇ ਦਾ ਕੀਤਾ ਸਵਾਗਤ appeared first on Punjab Star.

Related Posts