ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 11 ਅਪ੍ਰੈਲ ਨੂੰ, ਕਈ ਵੱਡੇ ਫੈਸਲਿਆਂ ‘ਤੇ ਲੱਗੇਗੀ ਮੋਹਰ!

ਚੰਡੀਗੜ੍ਹ : ਪੰਜਾਬ ਸਰਕਾਰ ਨੇ ਇਕ ਵਾਰ ਫਿਰ ਕੈਬਨਿਟ ਮੀਟਿੰਗ ਸੱਦੀ ਹੈ। ਪੰਜਾਬ ਕੈਬਨਿਟ ਦੀ ਇਹ ਮੀਟਿੰਗ ਸੀਐਮ ਭਗਵੰਤ ਮਾਨ ਦੀ ਅਗਵਾਈ ‘ਚ 11 ਅਪ੍ਰੈਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਵਿੱਚ ਸਰਕਾਰ ਵੱਲੋਂ ਕਈ ਮਹੱਤਵਪੂਰਨ ਪ੍ਰਸਤਾਵਾਂ ‘ਤੇ ਵੀ ਮੋਹਰ ਲਗਾਏ ਜਾਣ ਦੀ ਸੰਭਾਵਨਾ ਹੈ।

ਮੰਨਿਆ ਜਾ ਰਿਹਾ ਹੈ ਕਿ ਇਹਨਾਂ ਪ੍ਰਸਤਾਵਾਂ ਦਾ ਸਬੰਧ ਸੂਬੇ ਦੇ ਪ੍ਰਸ਼ਾਸਨਿਕ ਅਤੇ ਜਨਹਿਤ ਨਾਲ ਜੁੜੇ ਮੁੱਦਿਆਂ ਨਾਲ ਹੋ ਸਕਦਾ ਹੈ। ਸਰਕਾਰ ਦੇ ਇਸ ਕਦਮ ਨੂੰ ਵਿਸਾਖੀ ਦੇ ਮੌਕੇ ‘ਤੇ ਲਏ ਜਾਣ ਵਾਲੇ ਅਹਿਮ ਫੈਸਲਿਆਂ ਵਜੋਂ ਦੇਖਿਆ ਜਾ ਰਿਹਾ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ। ਉਮੀਦ ਹੈ ਕਿ ਇਸ ਕੈਬਨਿਟ ਮੀਟਿੰਗ ਦੌਰਾਨ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰਸਮੀ ਮਨਜ਼ੂਰੀ ਦਿੱਤੀ ਜਾਵੇਗੀ। ਵਿਸ਼ੇਸ਼ ਇਜਲਾਸ ਵਿੱਚ ਸੂਬੇ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ।

The post ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 11 ਅਪ੍ਰੈਲ ਨੂੰ, ਕਈ ਵੱਡੇ ਫੈਸਲਿਆਂ ‘ਤੇ ਲੱਗੇਗੀ ਮੋਹਰ! appeared first on Punjab Star.

Related Posts