ਚੰਡੀਗੜ੍ਹ: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵਿਤ ਮੁੜ ਗਠਜੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਤੋਂ ਹਾਸਿਲ ਜਾਣਕਾਰੀ ਅਨੁਸਾਰ ਦਿੱਲੀ ਵਿੱਚ ਸੀਨੀਅਰ BJP ਆਗੂ ਅਤੇ ਕੇਂਦਰੀ ਮੰਤਰੀ CR ਪਾਟਿਲ ਨੇ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਅਕਾਲੀ ਦਲ-BJP ਦੇ ਸੰਭਾਵੀ ਗਠਜੋੜ ਨੂੰ ਲੈ ਕੇ ਚਰਚਾ ਹੋਈ ਹੈ। ਹਾਲਾਂਕਿ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਨੂੰ ਲੈ ਕੇ ਅਜੇ ਕੋਈ ਅਧਿਕਾਰਿਤ ਐਲਾਨ ਨਹੀਂ ਹੋਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ CR ਪਾਟਿਲ ਨੂੰ ਵੱਡੀ ਜ਼ਿੰਮੇਵਾਰੀ ਮਿਲਣ ਦੀ ਚਰਚਾ ਚੱਲ ਰਹੀ ਹੈ। CR ਪਾਟਿਲ ਨੂੰ ਪੰਜਾਬ ਚੋਣਾਂ ਲਈ BJP ਦਾ ਚੋਣ ਇੰਚਾਰਜ ਬਣਾ ਸਕਦੀ ਹੈ। ਪੰਜਾਬ ਦੀਆਂ 117 ਸੀਟਾਂ ‘ਤੇ 2027 ਦੀ ਚੋਣ ਲੜਾਈ ਹਾਲੇ ਦੂਰ ਹੈ। ਅਸਲ ਸਵਾਲ ਇਹ ਹੈ ਕਿ ਕੀ ਭਾਜਪਾ ਦੇ ਸ਼ਹਿਰੀ ਅਤੇ ਅਕਾਲੀ ਦਲ ਦੇ ਪੇਂਡੂ ਵੋਟਰ ਇੱਕੋ ਉਮੀਦਵਾਰ ਦੇ ਪਿੱਛੇ ਇਕਜੁੱਟ ਹੋ ਸਕਣਗੇ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦੀਆਂ ਕਈ ਸੀਟਾਂ ਦਾ ਚੋਣੀ ਗਣਿਤ ਪੂਰੀ ਤਰ੍ਹਾਂ ਬਦਲ ਸਕਦਾ ਹੈ। ਇਹ ਗਠਜੋੜ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਅਹਿਮ ਮੋੜ ਸਾਬਿਤ ਹੋ ਸਕਦਾ ਹੈ।
The post ਪੰਜਾਬ ‘ਚ ਭਾਜਪਾ-ਅਕਾਲੀ ਦਲ ਗਠਜੋੜ ਨੂੰ ਲੈ ਕੇ ਸਿਆਸੀ ਹਲਚਲ ਤੇਜ਼ appeared first on Punjab Star.
