ਚੰਡੀਗੜ੍ਹ: ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ ਐੱਸ ਸੰਤੋਸ਼ ਨੇ ਪੰਜਾਬ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਾਰੀਆਂ 117 ਸੀਟਾਂ ਨੂੰ ਧਿਆਨ ’ਚ ਰੱਖ ਕੇ ਪੂਰੀ ਤਾਕਤ ਤੇ ਇਕਜੁੱਟਤਾ ਨਾਲ ਤਿਆਰੀਆਂ ਵਿੱਚ ਜੁਟ ਜਾਣ। ਲੁਧਿਆਣਾ ਵਿਖੇ ਪਾਰਟੀ ਦੀ ਕੌਮੀ ਸਕੱਤਰ ਬੀ ਐਲ ਸੰਤੋਸ਼ ਦੀ ਅਗਵਾਈ ਹੇਠ ਹੋਈ ਜਥੇਬੰਦਕ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਢਿੱਲੋ ਨੇ ਕਿਹਾ ਕਿ ਪਾਰਟੀ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਲਈ ਤਿਆਰ ਹੈ। ਜਦ ਕਿ ਬੀਐਲ ਸੰਤੋਸ਼ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਮਨਾ ਕਰ ਦਿੱਤਾ।
ਭਾਜਪਾ ਦੇ ਅਹਿਮ ਰਣਨੀਤੀਕਾਰਾਂ ’ਚੋਂ ਇੱਕ ਸੰਤੋਸ਼ ਨੇ ਚੋਣਾਂ ਬਾਰੇ ਬਿਆਨ ਦੇ ਕੇ ਅਕਾਲੀ ਦਲ-ਭਾਜਪਾ ਗੱਠਜੋੜ ਦੀ ਛਿੜੀ ਚਰਚਾ ਨੂੰ ਇੱਕ ਵਾਰ ਵਿਰਾਮ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਇਹ ਵੀ ਆਖਿਆ ਕਿ 2027 ’ਚ ਪੰਜਾਬ ’ਚ ਕਮਲ ਜ਼ਰੂਰ ਖਿੜੇਗਾ ।ਉਨ੍ਹਾਂ ਬੂਥ ਪੱਧਰ ’ਤੇ ਭਾਜਪਾ ਨੂੰ ਮਜ਼ਬੂਤ ਬਣਾਉਣ ਦਾ ਸੱਦਾ ਵੀ ਦਿੱਤਾ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਹਾਲਾਂਕਿ ਬੀਤੇ ਦਿਨ ਬੀ ਐਲ ਸੰਤੋਸ਼ ਵੱਲੋਂ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਗੱਲ ਨੂੰ ਖਾਰਜ ਕਰ ਦਿੱਤਾ ਗਿਆ ਸੀ। ਜਦ ਕਿ ਅੱਜ ਕੇਵਲ ਸਿੰਘ ਢਿੱਲੋ ਨੇ ਵੀ ਇਸ ਗੱਲ ਨੂੰ ਸਪਸ਼ਟ ਕਰ ਦਿੱਤਾ ਹੈ।
The post ਪੰਜਾਬ ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ,ਕੇਵਲ ਢਿੱਲੋਂ ਦਾ ਵੱਡਾ ਬਿਆਨ appeared first on Punjab Star.
