ਫਿਰੋਜ਼ਪੁਰ ‘ਤੇ ਮੋਗਾ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਦੀ ਧਮਕੀ; ਮਚਿਆ ਹੜਕੰਪ, ਪੁਲਿਸ ਨੇ ਕੋਰਟ ਕੰਪਲੈਕਸ ਕਰਵਾਇਆ ਖਾਲੀ

ਚੰਡੀਗੜ੍ਹ : ਫਿਰੋਜ਼ਪੁਰ ਅਤੇ ਮੋਗਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ, ਜਿਸ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਸੂਤਰਾਂ ਅਨੁਸਾਰ, ਇਹ ਧਮਕੀਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਈਮੇਲ ‘ਤੇ ਮਿਲੀਆਂ। ਸਾਵਧਾਨੀ ਦੇ ਤੌਰ ‘ਤੇ, ਪਾਰਕਿੰਗ ਵਾਲੀ ਥਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਮੌਕੇ ‘ਤੇ ਪੁਲਿਸ ਤਾਇਨਾਤ ਹੈ। ਕਈ ਪੁਲਿਸ ਟੀਮਾਂ ਅਦਾਲਤ ਕੰਪਲੈਕਸ ਦੀ ਜਾਂਚ ਕਰ ਰਹੀਆਂ ਹਨ।

ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਫਿਰੋਜ਼ਪੁਰ ਅਦਾਲਤ ਵਿੱਚ ਬੰਬ ਦੀ ਧਮਕੀ ਕਾਰਨ ਹਫੜਾ-ਦਫੜੀ ਮਚ ਗਈ। ਅਦਾਲਤ ਕੰਪਲੈਕਸ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ। ਵਕੀਲਾਂ ਅਤੇ ਜੱਜਾਂ ਤੋਂ ਇਲਾਵਾ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਇੱਕ ਈਮੇਲ ਮਿਲਿਆ ਹੈ। ਅਦਾਲਤ ਪੂਰੀ ਤਰ੍ਹਾਂ ਖਾਲੀ ਕਰਵਾ ਲਈ ਗਈ ਹੈ। ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।

ਪੁਲਿਸ ਸੁਪਰਡੈਂਟ ਮਨਜੀਤ ਸਿੰਘ ਨੇ ਕਿਹਾ ਕਿ ਅਦਾਲਤ ਦੇ ਕੰਪਲੈਕਸ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਅਦਾਲਤ ਦੁਪਹਿਰ 1 ਵਜੇ ਤੱਕ ਲਈ ਬੰਦ ਕਰ ਦਿੱਤੀ ਗਈ ਹੈ। ਪੂਰੇ ਅਦਾਲਤੀ ਕੰਪਲੈਕਸ ਦੀ ਖੋਜੀ ਕੁੱਤਿਆਂ ਨਾਲ ਤਲਾਸ਼ੀ ਲਈ ਜਾ ਰਹੀ ਹੈ।

ਇਸ ਤੋਂ ਇਲਾਵਾ ਸਵੇਰੇ 10 ਵਜੇ ਦੇ ਕਰੀਬ, ਮੋਗਾ ਅਦਾਲਤ ਨੂੰ ਵੀ ਇੱਕ ਧਮਕੀ ਭਰਿਆ ਈਮੇਲ ਆਇਆ, ਜਿਸ ਨਾਲ ਹੜਕੰਪ ਮਚ ਗਿਆ। ਮੋਗਾ ਅਦਾਲਤ ਦੇ ਪਰਿਸਰ ਨੂੰਵੀ ਤੁਰੰਤ ਖਾਲੀ ਕਰਵਾ ਲਿਆ ਗਿਆ। ਵੱਡੀ ਪੁਲਿਸ ਫੋਰਸ ਮੌਕੇ ‘ਤੇ ਪੁੱਜੀ, ਅਤੇ ਪੂਰੇ ਅਦਾਲਤੀ ਪਰਿਸਰ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੋਗਾ ਦੇ ਐਸਐਸਪੀ ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਹਨ।

The post ਫਿਰੋਜ਼ਪੁਰ ‘ਤੇ ਮੋਗਾ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਦੀ ਧਮਕੀ; ਮਚਿਆ ਹੜਕੰਪ, ਪੁਲਿਸ ਨੇ ਕੋਰਟ ਕੰਪਲੈਕਸ ਕਰਵਾਇਆ ਖਾਲੀ appeared first on Punjab Star.

Related Posts