ਚੰਡੀਗੜ੍ਹ : ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਅਨੁਸਾਰ ਉੱਤਰ ਭਾਰਤ ਵਿੱਚ ਮੌਸਮ ਦਾ ਮਿਜਾਜ਼ ਕਲ ਤੋਂ ਫਿਰ ਬਦਲਣ ਵਾਲਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗਰਜ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਜਿਸ ਨਾਲ ਫਿਰ ਤਾਪਮਾਨ ਚ ਗਿਰਾਵਟ ਆਵੇਗੀ ਅਤੇ ਠੰਢ ਜ਼ੋਰ ਫੜੇਗੀ। ਮੌਸਮ ਵਿਭਾਗ ਅਨੁਸਾਰ ਦਿੱਲੀ ‘ਚ ਅੱਜ 30 ਜਨਵਰੀ ਨੂੰ ਬੱਦਲਵਾਈ ਅਤੇ ਧੁੰਦ ਬਣੀ ਰਹਿਣ ਦੀ ਉਮੀਦ ਹੈ। ਹਾਲਾਂਕਿ,31 ਜਨਵਰੀ ਦੀ ਦੁਪਹਿਰ ਨੂੰ ਸੰਘਣੇ ਬੱਦਲ ਹੋਣੇ ਸ਼ੁਰੂ ਹੋ ਜਾਣਗੇ। ਕੁਝ ਥਾਵਾਂ ‘ਤੇ ਦਰਮਿਆਨੀ ਤੋਂ ਸੰਘਣੀ ਧੁੰਦ ਰਹੇਗੀ। ਦੋ ਤੋਂ ਤਿੰਨ ਵਾਰ ਮੀਂਹ ਪਵੇਗਾ, ਅਤੇ ਬਿਜਲੀ – ਗਰਜ ਦੀ ਵੀ ਸੰਭਾਵਨਾ ਹੈ।
ਪੰਜਾਬ ਅਤੇ ਚੰਡੀਗੜ੍ਹ ਮੌਸਮ ਵਿਭਾਗ ਨੇ ਅੱਜ ਵਿੱਚ ਧੁੰਦ ਅਤੇ ਸੀਤ ਲਹਿਰ ਲਈ ਸੰਤਰੀ ਅਲਰਟ ਜਾਰੀ ਕੀਤਾ ਹੈ। 31 ਤਰੀਕ ਤੋਂ ਮੌਸਮ ਬਦਲ ਜਾਵੇਗਾ ਅਤੇ ਬਾਰਿਸ਼ ਫਿਰ ਤੋਂ ਸ਼ੁਰੂ ਹੋ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਦੇ ਵੱਖ-ਵੱਖ ਥਾਵਾਂ ‘ਤੇ ਸੀਤ ਲਹਿਰ ਦੀ ਸੰਭਾਵਨਾ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਦੇ ਵੱਖ-ਵੱਖ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਓਧਰ ਦੂਜੇ ਪਾਸੇ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਵੀ ਸੰਘਣੀ ਧੁੰਦ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਜੰਮੂ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਇਸ ਸਮੇਂ ਇੱਕ ਪੱਛਮੀ ਗੜਬੜੀ ਸਰਗਰਮ ਹੈ। ਇਸਦਾ ਪ੍ਰਭਾਵ ਉੱਪਰਲੀਆਂ ਹਵਾਵਾਂ ਵਿੱਚ ਵੀ ਮਹਿਸੂਸ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੌਸਮ ਵਿੱਚ ਬਦਲਾਅ ਦੇਖੇ ਜਾ ਰਹੇ ਹਨ। ਇਹ ਪ੍ਰਣਾਲੀ ਫਿਲਹਾਲ ਬਣੀ ਰਹੇਗੀ। ਇਸ ਤੋਂ ਇਲਾਵਾ, 30 ਜਨਵਰੀ, 2026 ਦੀ ਰਾਤ ਨੂੰ ਉੱਤਰ-ਪੱਛਮੀ ਭਾਰਤ ਵਿੱਚ ਇੱਕ ਹੋਰ ਨਵੀਂ ਪੱਛਮੀ ਗੜਬੜੀ ਦੇ ਆਉਣ ਦੀ ਉਮੀਦ ਹੈ, ਜੋ ਮੌਸਮ ਨੂੰ ਹੋਰ ਬਦਲ ਸਕਦੀ ਹੈ। 31 ਜਨਵਰੀ ਨੂੰ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਜਦਕਿ 1-2 ਫਰਵਰੀ ਨੂੰ ਦਿੱਲੀ ਅਤੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
The post ਫਿਰ ਬਦਲੇਗਾ ਮੌਸਮ: ਦੋ ਦਿਨ ਪਵੇਗਾ ਭਾਰੀ ਮੀਂਹ! ਜਾਣੋ ਯੂਪੀ, ਬਿਹਾਰ ਤੋਂ ਲੈ ਕੇ ਪੰਜਾਬ ਤੱਕ ਮੌਸਮ ਦਾ ਹਾਲ appeared first on Punjab Star.
