ਬਜਟ ਸੈਸ਼ਨ : ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਬਿਨਾਂ ਹੀ ਲੋਕ ਸਭਾ ‘ਚ ਧੰਨਵਾਦ ਮਤਾ ਪਾਸ

ਨਵੀ ਦਿੱਲੀ : ਲੋਕ ਸਭਾ ਵਿੱਚ ਭਾਰੀ ਹੰਗਾਮੇ ਦੇ ਦਰਮਿਆਨ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤਾ ਪਾਸ ਕਰ ਦਿੱਤਾ ਗਿਆ। ਵਿਰੋਧੀ ਧਿਰ ਦੇ ਲਗਾਤਾਰ ਸ਼ੋਰ-ਸ਼ਰਾਬੇ ਅਤੇ ਨਾਅਰੇਬਾਜ਼ੀ ਦੇ ਬਾਵਜੂਦ, ਸਦਨ ਨੇ ਸੰਵਿਧਾਨਕ ਪ੍ਰਕਿਰਿਆ ਨੂੰ ਪੂਰਾ ਕਰਦਿਆਂ ਰਾਸ਼ਟਰਪਤੀ ਦੇ ਭਾਸ਼ਣ ‘ਤੇ ਹੋਈ ਚਰਚਾ ਨੂੰ ਸਮਾਪਤ ਕੀਤਾ ਅਤੇ ਅੰਤ ਵਿੱਚ ਧੰਨਵਾਦ ਮਤੇ ਨੂੰ ਬਹੁਮਤ ਨਾਲ ਮਨਜ਼ੂਰੀ ਦੇ ਦਿੱਤੀ। 2004 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਇਹ ਮਤਾ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਬਿਨਾਂ ਪਾਸ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਨਾਲ ਜੁੜੀ ਰਸਮੀ ਪ੍ਰਕਿਰਿਆ ਪੂਰੀ ਹੋ ਗਈ ਹੈ। ਧੰਨਵਾਦ ਮਤਾ ਪਾਸ ਹੋਣ ਤੋਂ ਬਾਅਦ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਦੁਪਹਿਰ ਦੋ ਵਜੇ ਜਦੋਂ ਲੋਕ ਸਭਾ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਵੇਗੀ, ਤਾਂ ਬਜਟ ‘ਤੇ ਚਰਚਾ ਦੀ ਸ਼ੁਰੂਆਤ ਕੀਤੀ ਜਾਵੇਗੀ। ਦੂਜੇ ਪਾਸੇ, ਸ਼ਾਮ 5 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ਸਭਾ ਵਿੱਚ ਸੰਬੋਧਨ ਕਰਨਗੇ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਸਦਨ ਵਿੱਚ ਹੰਗਾਮੇ ਕਾਰਨ ਵਿਰੋਧੀ ਧਿਰ ਦੇ ਅੱਠ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਬੁੱਧਵਾਰ ਨੂੰ ਵੀ ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਦੌਰਾਨ ਵਿਰੋਧੀ ਧਿਰ ਦਾ ਹੰਗਾਮਾ ਲਗਾਤਾਰ ਜਾਰੀ ਰਿਹਾ।

ਹਾਲਾਤ ਇੱਥੋਂ ਤੱਕ ਪਹੁੰਚ ਗਏ ਕਿ ਸ਼ਾਮ 5 ਵਜੇ ਜਦੋਂ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ ਤੈਅ ਸੀ, ਪਰ ਉਸ ਵੇਲੇ ਵਿਰੋਧੀ ਧਿਰ ਦੀਆਂ ਮਹਿਲਾ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਦੀ ਕੁਰਸੀ ਦਾ ਘੇਰਾਓ ਕਰ ਲਿਆ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ।

The post ਬਜਟ ਸੈਸ਼ਨ : ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਬਿਨਾਂ ਹੀ ਲੋਕ ਸਭਾ ‘ਚ ਧੰਨਵਾਦ ਮਤਾ ਪਾਸ appeared first on Punjab Star.

Related Posts