ਬਿਕਰਮ ਮਜੀਠੀਆ ਵਿਰੁੱਧ ਦਰਜ ਕੇਸ ‘ਤੇ ਕੱਲ੍ਹ ਹਾਈ ਕੋਰਟ ਵਿੱਚ ਹੋਵੇਗੀ ਸੁਣਵਾਈ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ: ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅੰਮ੍ਰਿਤਸਰ ਦੇ ਮਜੀਠਾ ਪੁਲਿਸ ਸਟੇਸ਼ਨ ਵਿੱਚ ਦਰਜ FIR ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਰਜ ਕਰਨ ਲਈ ਕੱਲ੍ਹ ਤੱਕ ਦੇ ਸਮੇਂ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ ਕੱਲ੍ਹ ਦੁਬਾਰਾ ਹੋਵੇਗੀ।

ਦਸ ਦੲਇੇ ਕਿ 1 ਜੂਨ ਨੂੰ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੀ ਪਟੀਸ਼ਨ ‘ਤੇ ਪੰਜਾਬ ਦੇ ਡੀਜੀਪੀ, ਅੰਮ੍ਰਿਤਸਰ ਦਿਹਾਤੀ ਦੇ SSP ਅਤੇ ਮਜੀਠਾ ਥਾਣੇ ਦੇ SHO ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਸੀ। ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ 12 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਸੋਮਵਾਰ ਨੂੰ ਅੰਮ੍ਰਿਤਸਰ ਤੋਂ ਇਲਾਵਾ ਚੰਡੀਗੜ੍ਹ ਵਿੱਚ ਵੀ ਪੁਲਿਸ ਵੱਲੋਂ ਮਜੀਠੀਆ ਦੀ ਭਾਲ ਕੀਤੀ ਗਈ।
ਮਜੀਠੀਆ ‘ਤੇ ਐਤਵਾਰ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਜ਼ਬਰਦਸਤੀ ਦਾਖਲ ਹੋ ਕੇ ਦੋਸ਼ੀ ਜੋਬਨਜੀਤ ਸਿੰਘ ਨੂੰ ਛੁਡਾਉਣ ਅਤੇ ਪੁਲਿਸ ਅਧਿਕਾਰੀਆਂ ਦੇ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਇਸ ਤੋਂ ਬਾਅਦ, ਪੁਲਿਸ ਨੇ ਮਾਮਲਾ ਦਰਜ ਕਰਕੇ ਸੋਮਵਾਰ ਨੂੰ ਮਜੀਠੀਆ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਸਥਿਤ ਛੇ ਥਾਵਾਂ ‘ਤੇ ਛਾਪੇਮਾਰੀ ਕੀਤੀ।

ਪਕੜ ਵਿੱਚ ਨਾ ਆਉਣ ਕਰਕੇ ਪੁਲਿਸ ਨੇ ਦੇਰ ਸ਼ਾਮ ਮਜੀਠੀਆ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ, ਜਿਸ ਨਾਲ ਉਹ ਦੇਸ਼ ਛੱਡ ਕੇ ਕਿਤੇ ਬਾਹਰ ਨਹੀਂ ਜਾ ਸਕਦੇ। ਸਰਕਾਰ ਨੇ ਸੋਮਵਾਰ ਸ਼ਾਮ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੋਹੇਲ ਕਾਸਿਮ ਮੀਰ ਨੂੰ ਵੀ ਹਟਾ ਦਿੱਤਾ।

The post ਬਿਕਰਮ ਮਜੀਠੀਆ ਵਿਰੁੱਧ ਦਰਜ ਕੇਸ ‘ਤੇ ਕੱਲ੍ਹ ਹਾਈ ਕੋਰਟ ਵਿੱਚ ਹੋਵੇਗੀ ਸੁਣਵਾਈ, ਜਾਣੋ ਪੂਰਾ ਮਾਮਲਾ appeared first on Punjab Star.

Related Posts