ਭੁੱਖ ਹੜਤਾਲ ‘ਤੇ ਬੈਠੇ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ; ਜੰਤਰ-ਮੰਤਰ ‘ਤੇ ਹੰਗਾਮਾ!

ਨਵੀ ਦਿੱਲੀ : ਪੇਪਰ ਲੀਕ ਅਤੇ ਭਰਤੀ ਪ੍ਰੀਖਿਆਵਾਂ ਵਿੱਚ ਧਾਂਦਲੀ ਨੂੰ ਲੈ ਕੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ 21 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਸੋਨਮ ਵਾਂਗਚੁਕ ਨੂੰ ਅੱਜ ਪੁਲਿਸ ਹਸਪਤਾਲ ਲੈ ਗਈ, ਇਸ ਤੋਂ ਬਾਅਦ ਕਾਕਰੋਚ ਜਨਤਾ ਪਾਰਟੀ (CJP) ਦੇ ਫਾਊਂਡਰ ਅਭਿਜੀਤ ਦੀਪਕੇ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ।

ਸੋਨਮ ਵਾਂਗਚੁਕ ਨੂੰ ਹਸਪਤਾਲ ਲੈ ਕੇ ਜਾਣ ਤੋਂ ਬਾਅਦ ਜੰਤਰ-ਮੰਤਰ ‘ਤੇ ਭੁੱਖ ਹੜਤਾਲ ਕਰ ਰਹੇ ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ‘ਤੇ ਇੱਕ ਔਰਤ ਨੇ ਸਿਆਹੀ ਸੁੱਟੀ, ਜਿਸ ਨਾਲ ਪ੍ਰਦਰਸ਼ਨ ਵਾਲੀ ਥਾਂ ‘ਤੇ ਕਾਫੀ ਹੰਗਾਮਾ ਹੋਇਆ। ਦਿੱਲੀ ਪੁਲਿਸ ਨੇ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਦੱਸ ਦੇਈਏ ਕਿ ਸੀ.ਜੇ.ਪੀ. (CJP) ਨੇ 20 ਜੁਲਾਈ ਨੂੰ ਸੰਸਦ ਤੱਕ ਰੈਲੀ ਕੱਢਣ ਦਾ ਐਲਾਨ ਕੀਤਾ ਹੈ। ਪਰ ਉਸ ਤੋਂ ਪਹਿਲਾ ਹੀ ਅੱਜ ਸੋਨਮ ਵਾਂਗਚੁਕ ਨੂੰ ਅੱਜ ਹਸਪਤਾਲ ਸ਼ਿਫਟ ਕਰ ਦਿੱਤਾ ਗਿਆ। ਸੋਨਮ ਵਾਂਗਚੁਕ ਨੂੰ ਜੰਤਰ-ਮੰਤਰ ਤੋਂ ਹਟਾਏ ਜਾਣ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ- ਅੱਜ ਸਵੇਰੇ ਜਦੋਂ ਮੈਂ ਉੱਠਿਆ, ਤਾਂ ਮੈਨੂੰ ਪਤਾ ਲੱਗਿਆ ਕਿ ਸੋਨਮ ਵਾਂਗਚੁਕ ਨੂੰ ਬਹੁਤ ਗਲਤ ਤਰੀਕੇ ਨਾਲ ਹਟਾਇਆ ਗਿਆ। ਉਨ੍ਹਾਂ ਦੀ ਭੁੱਖ ਹੜਤਾਲ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਗਾਂਧੀ ਜੀ ਨੇ ਵੀ ਲੰਬੇ ਸਮੇਂ ਤੱਕ ਉਪਵਾਸ (ਵਰਤ) ਕੀਤੇ ਸਨ, ਪਰ ਅੰਗਰੇਜ਼ਾਂ ਨੇ ਵੀ ਉਨ੍ਹਾਂ ਨਾਲ ਅਜਿਹਾ ਸਲੂਕ ਨਹੀਂ ਕੀਤਾ ਸੀ। ਮੈਂ ਮੋਦੀ ਜੀ ਨੂੰ ਪੁੱਛਣਾ ਚਾਹੁੰਦਾ ਹਾਂ- ਇਹ ਨੌਜਵਾਨ ਆਖਰ ਕੀ ਮੰਗ ਰਹੇ ਹਨ? ਉਹ ਸਾਡੇ ਦੇਸ਼ ਦੇ ਬੱਚੇ ਹਨ। ਉਨ੍ਹਾਂ ਨਾਲ ਅਜਿਹਾ ਸਲੂਕ ਕਰਨਾ ਸਹੀ ਨਹੀਂ ਹੈ। ਉਹ ਬੱਸ ਇੱਕ ਚੰਗੀ ਸਿੱਖਿਆ ਪ੍ਰਣਾਲੀ ਦੀ ਮੰਗ ਕਰ ਰਹੇ ਹਨ। ਉਹ ਪੇਪਰ ਲੀਕ ਨੂੰ ਖ਼ਤਮ ਕਰਨ ਦੀ ਮੰਗ ਕਰ ਰਹੇ ਹਨ। ਉਹ ਇੱਕ ਮਜ਼ਬੂਤ ਪ੍ਰੀਖਿਆ ਪ੍ਰਣਾਲੀ ਦੀ ਮੰਗ ਕਰ ਰਹੇ ਹਨ। ਇਨ੍ਹਾਂ ਮੁੱਦਿਆਂ ‘ਤੇ ਧਿਆਨ ਦੇਣ ਦੀ ਬਜਾਏ, ਸਰਕਾਰ ਦਾ ਪੂਰਾ ਧਿਆਨ ਇਸ ਗੱਲ ‘ਤੇ ਹੈ ਕਿ ਉਨ੍ਹਾਂ ਦੇ ਅੰਦੋਲਨ ਨੂੰ ਕਿਵੇਂ ਨਾਕਾਮ ਕੀਤਾ ਜਾਵੇ। ਮੋਦੀ ਜੀ ਨੂੰ ਸੋਨਮ ਵਾਂਗਚੁਕ ਨਾਲ ਗੱਲ ਕਰਨੀ ਚਾਹੀਦੀ ਹੈ।

The post ਭੁੱਖ ਹੜਤਾਲ ‘ਤੇ ਬੈਠੇ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ; ਜੰਤਰ-ਮੰਤਰ ‘ਤੇ ਹੰਗਾਮਾ! appeared first on Punjab Star.

Related Posts