ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਅਤੇ ਜ਼ਮਾਨਤ ਲਈ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਇਹ ਪਟੀਸ਼ਨ ਥਾਣੇ ਮਜੀਠਾ ਵਿੱਚ ਉਨਹਾਂ ਦੇ ਖਿਲਾਫ ਦਰਜ ਇੱਕ ਐਫਆਈਆਰ ਦੇ ਸਬੰਧ ਵਿੱਚ ਦਾਇਰ ਕੀਤੀ ਗਈ ਹੈ।
ਅਦਾਲਤ ਨੇ ਪੁਲਿਸ ਨੂੰ 10 ਤਰੀਕ ਨੂੰ ਰਿਕਾਰਡ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਕੱਲ੍ਹ 10 ਤਰੀਕ ਨੂੰ ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅੰਮ੍ਰਿਤਸਰ ਅਦਾਲਤ ਵਿੱਚ ਸੁਣਵਾਈ ਹੋਵੇਗੀ।
ਸਾਰਿਆਂ ਦੀਆਂ ਨਜ਼ਰਾਂ 10 ਜੂਨ ਨੂੰ ਹੋਣ ਵਾਲੀ ਸੁਣਵਾਈ ‘ਤੇ ਹਨ, ਜਦੋਂ ਅਦਾਲਤ ਮਜੀਠੀਆ ਦੀ ਜ਼ਮਾਨਤ ਅਤੇ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਦੀ ਪਟੀਸ਼ਨ ‘ਤੇ ਫੈਸਲਾ ਸੁਣਾਏਗੀ।
The post ਮਜੀਠੀਆ ਮਾਮਲੇ ਨਾਲ ਜੁੜੀ ਅਹਿਮ ਖ਼ਬਰ, ਅਦਾਲਤ ਨੇ ਪੁਲਿਸ ਨੂੰ ਜਾਰੀ ਕੀਤੇ ਹੁਕਮ appeared first on Punjab Star.
