ਮੁਹਾਲੀ, ਡੇਰਾਬੱਸੀ ਅਤੇ ਖਰੜ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਈਮੇਲ ਮਿਲਣ ਤੋਂ ਬਾਅਦ ਮਚੀ ਹਫੜਾ-ਦਫੜੀ

ਚੰਡੀਗੜ੍ਹ: ਪੰਜਾਬ ਦੀਆਂ ਅਦਾਲਤਾਂ ਤੇ ਸਕੂਲਾਂ ਨੂੰ ਲਗਾਤਾਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਮੁਹਾਲੀ, ਡੇਰਾਬੱਸੀ ਅਤੇ ਖਰੜ ਦੀਆਂ ਅਦਾਲਤਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਲੰਘੀ 1 ਜੂਨ ਨੂੰ ਮਿਲੀ ਸੀ। ਜਿਸ ਤੋਂ ਬਾਅਦ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਦਾਲਤੀ ਕੰਪਲੈਕਸਾਂ ਵਿੱਚ 3 ਜੂਨ ਤੋਂ 5 ਜੂਨ ਤੱਕ ਆਮ ਲੋਕਾਂ ਦੀ ਐਂਟਰੀ ’ਤੇ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਹੁਣ ਅਦਾਲਤਾਂ ਦੇ ਅੰਦਰ ਸਿਰਫ਼ ਮੁਲਜ਼ਮਾਂ, ਲਿਟੀਗੈਂਟਸ ਅਤੇ ਸਰਕਾਰੀ ਸਟਾਫ਼ ਨੂੰ ਹੀ ਜਾਣ ਦੀ ਇਜਾਜ਼ਤ ਹੋਵੇਗੀ।

ਅੱਜ ਸਵੇਰੇ ਮੁਹਾਲੀ ਅਦਾਲਤ ਵਿੱਚ ਸੁਰੱਖਿਆ ਕਾਰਨਾਂ ਕਰਕੇ ਐਂਟਰੀ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਸੀ। ਬੰਬ ਨਿਰੋਧਕ ਦਸਤੇ ਅਤੇ ਐਂਟੀ-ਸਬੋਤਾਜ ਟੀਮ ਵੱਲੋਂ ਸਵੇਰ ਤੋਂ ਹੀ ਪੂਰੇ ਕੋਰਟ ਕੰਪਲੈਕਸ ਨੂੰ ਬਾਰੀਕੀ ਨਾਲ ਸਕੈਨ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਇਮਾਰਤ ਨੂੰ ਸੁਰੱਖਿਅਤ ਐਲਾਨਣ ਤੋਂ ਬਾਅਦ ਦੁਪਹਿਰ 12 ਵਜੇ ਤੋਂ ਬਾਅਦ ਹੀ ਅਦਾਲਤਾਂ ਦਾ ਸਰਕਾਰੀ ਕੰਮਕਾਜ ਮੁੜ ਸ਼ੁਰੂ ਹੋ ਸਕਿਆ। ਸੁਰੱਖਿਆ ਦੇ ਮੱਦੇਨਜ਼ਰ ਨਿਆਂਇਕ ਅਧਿਕਾਰੀਆਂ (ਜੱਜਾਂ) ਨੇ ਆਪਣੇ ਪੀ.ਐੱਸ.ਓ. ਅਤੇ ਨਾਇਬ ਕੋਰਟਾਂ ਨੂੰ ਕਿਸੇ ਵੀ ਸ਼ੱਕੀ ਵਸਤੂ ਜਾਂ ਹਰਕਤ ‘ਤੇ ਤਿੱਖੀ ਨਜ਼ਰ ਰੱਖਣ ਅਤੇ ਵਧੇਰੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ।

The post ਮੁਹਾਲੀ, ਡੇਰਾਬੱਸੀ ਅਤੇ ਖਰੜ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਈਮੇਲ ਮਿਲਣ ਤੋਂ ਬਾਅਦ ਮਚੀ ਹਫੜਾ-ਦਫੜੀ appeared first on Punjab Star.

Related Posts