ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ

ਚੰਡੀਗੜ੍ਹ : ਨਵੇਂ ਸਾਲ ਦੇ ਖਾਸ ਮੌਕੇ ‘ਤੇ, ਹਰ ਕੋਈ ਆਪਣੇ ਅਜ਼ੀਜ਼ਾਂ ਨੂੰ ਸ਼ੁਭਕਾਮਨਾਵਾਂ ਦੇ ਰਿਹਾ ਹੈ ਅਤੇ ਉਨ੍ਹਾਂ ਨਾਲ ਜਸ਼ਨ ਮਨਾ ਰਿਹਾ ਹੈ। ਇਸ ਦੌਰਾਨ, ਸਾਡੇ ਸਿਆਸਤਦਾਨਾਂ ਨੇ ਵੀ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ। ਕੁਝ ਨੇ ਸਾਰਿਆਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ, ਕੁਝ ਨੇ ਖੁਸ਼ਹਾਲੀ ਬਾਰੇ ਗੱਲ ਕੀਤੀ ਅਤੇ ਕੁਝ ਨੇ ਨਵੇਂ ਸਾਲ ਵਿੱਚ ਨਵੇਂ ਸੰਕਲਪ ਲੈਣ ਬਾਰੇ ਗੱਲ ਕੀਤੀ। ਇਸ ਵਿਚਾਲੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੇ ਮੌਕੇ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਅਰਦਾਸ ਕੀਤੀ ਕਿ ਇਹ ਸਾਲ ਸਭ ਲਈ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ। ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ਤੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਕਲੰਕ ਸਾਫ਼ ਕਰਨ ਲਈ ਸਖ਼ਤ ਐਕਸ਼ਨ ਕੀਤੇ। ਇਸੇ ਲੜੀ ਤਹਿਤ ਆਉਣ ਵਾਲੇ ਨਵੇਂ ਸਾਲ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।”

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵੇਂ ਸਾਲ (2026) ਦੀ ਆਮਦ ‘ਤੇ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ “ਆਪ ਸਭ ਨੂੰ ਨਵਾਂ ਸਾਲ ਮੁਬਾਰਕ, ਗੁਰੂ ਸਾਹਿਬ ਮੇਹਰ ਕਰਨ ਇਹ ਸਾਲ ਆਪ ਸਭ ਲਈ ਖੁਸ਼ੀਆਂ ਅਤੇ ਤਰੱਕੀ ਲੈਕੇ ਆਵੇ।”

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸਾਲ 2026 ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਾਲ ਸਾਰਿਆਂ ਲਈ ਚੰਗੀ ਸਿਹਤ, ਖੁਸ਼ਹਾਲੀ ਅਤੇ ਸਫਲਤਾ ਲੈ ਕੇ ਆਵੇ। ਕੰਮ ਵਿੱਚ ਸਫਲਤਾ ਅਤੇ ਜੀਵਨ ਵਿੱਚ ਸੰਤੁਸ਼ਟੀ ਦੀ ਕਾਮਨਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਮਾਜ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਲਈ ਵੀ ਪ੍ਰਾਰਥਨਾ ਕੀਤੀ ਹੈ।

The post ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ appeared first on Punjab Star.

Related Posts