ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਹ ਬੈਠਕ 22 ਜੂਨ ਦਿਨ ਸੋਮਵਾਰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। ਸੂਤਰਾਂ ਮੁਤਾਬਕ, ਬੈਠਕ ਵਿੱਚ ਸੂਬੇ ਦੇ ਵਿਕਾਸ, ਰੁਜ਼ਗਾਰ ਅਤੇ ਲੋਕ ਭਲਾਈ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਬੈਠਕ ਦੇ ਏਜੰਡੇ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਪਰ ਵੱਖ-ਵੱਖ ਵਿਭਾਗਾਂ ਨਾਲ ਜੁੜੇ ਪ੍ਰਸਤਾਵਾਂ ‘ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ ਦੀ ਰਾਜਨੀਤੀ ‘ਚ ਮਚੀ ਉਥਲ-ਪੁਥਲ ਕਾਰਨ ਵੀ ਇਸ ਕੈਬਨਿਟ ਮੀਟਿੰਗ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
The post ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ; ਹੋ ਸਕਦਾ ਕੋਈ ਵੱਡਾ ਐਲਾਨ! appeared first on Punjab Star.
