ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ 29 ਮਾਰਚ ਨੂੰ ਸ਼ਾਮ 5 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਜਦਕਿ ਮੀਟਿੰਗ ਦਾ ਏਜੰਡਾ ਬਾਅਦ ਵੀ ਜਾਰੀ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਭਲਕੇ ਹੋਣ ਵਾਲੀ ਇਸ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।
ਇਹ ਮੀਟਿੰਗ ਇਸ ਲਈ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਕਿ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ‘ਤੇ ਬੇਅਦਬੀ ਦੇ ਮੁੱਦੇ ਨੂੰ ਲੈ ਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਣਾ ਹੈ। ਬੇਅਦਬੀ ਨੂੰ ਲੈ ਕੇ ਕਾਨੂੰਨ ਬਣਾਉਣ ਦੀ ਤਿਆਰੀ ਚੱਲ ਰਹੀ ਹੈ ਇਸ ਸੰਬੰਧੀ ਵੀ ਬੈਠਕ ਚ ਚਰਚਾ ਹੋ ਸਕਦੀ ਹੈ।
The post ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ appeared first on Punjab Star.
