ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ 2026 ਦੀ ਸ਼ੁਰੂਆਤ

 
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਲਾਂਚ ਕੀਤੀ। ਇਸ ਦੌਰਾਨ ਉਨ੍ਹਾਂ ਨੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਸਰਕਾਰ ਦੀਆਂ ਯੋਜਨਾਵਾਂ ਅਤੇ ਉਦਯੋਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਰਿਆਇਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ਼ ਸਲਾਹ-ਮਸ਼ਵਰਾ ਕਰ ਕੇ ਬਣਾਈ ਗਈ ਇਹ ਨੀਤੀ, ਸੂਬੇ ‘ਚ ਨਿਵੇਸ਼ ਵਧਾਉਣ ਅਤੇ ਉਦਯੋਗਾਂ ਦੀ ਸਥਾਪਨਾ ‘ਤੇ ਕੇਂਦਰਿਤ ਹੈ।
 
ਸੀਐਮ ਮਾਨ ਨੇ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਉਦਯੋਗਾਂ ਦਾ ਵਿਕਾਸ ਜ਼ਰੂਰੀ ਹੈ ਅਤੇ ਪੰਜਾਬ ਨੂੰ ਨੰਬਰ ਇੱਕ ਬਣਾਏ ਬਿਨਾਂ ਦੇਸ਼ ਵਿਸ਼ਵ ਗੁਰੂ ਨਹੀਂ ਬਣ ਸਕਦਾ। ਸੀਐਮ ਨੇ ਕਿਹਾ ਕਿ ਇਸ ਨੀਤੀ ਰਾਹੀਂ ਸਰਕਾਰ ਨੇ ਇੰਡਸਟਰੀ ਨੂੰ ‘ਰਨਵੇਅ’ ਮੁਹੱਈਆ ਕਰਵਾ ਦਿੱਤਾ ਹੈ, ਹੁਣ ਉਡਾਣ ਭਰਨ ਦੀ ਵਾਰੀ ਉਦਯੋਗ ਜਗਤ ਦੀ ਹੈ।
 
ਮੁੱਖ ਮੰਤਰੀ ਮਾਨ ਨੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਦਯੋਗ ਅਤੇ ਕਾਰੋਬਾਰ ਦੀ ਬਦੌਲਤ ਹਜ਼ਾਰਾਂ ਪਰਿਵਾਰਾਂ ਦੇ ਚੁੱਲ੍ਹੇ ਬਲਦੇ ਹਨ ਅਤੇ ਇਸ ਲਿਹਾਜ਼ ਨਾਲ ਉਦਯੋਗਪਤੀ ਵੀ ‘ਅੰਨਦਾਤਾ’ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਰਕਾਰ ਉਦਯੋਗਾਂ ਨੂੰ ਇਹ ਪਾਲਿਸੀ ਦੇ ਰਹੀ ਹੈ ਅਤੇ ਜਲਦੀ ਹੀ ਔਰਤਾਂ ਲਈ ਵੀ ਵੱਡਾ ਤੋਹਫ਼ਾ ਦਿੱਤਾ ਜਾਵੇਗਾ।
 
ਸੀਐਮ ਮਾਨ ਨੇ ਕਿਹਾ ਕਿ ਸਰਕਾਰ ਉਦਯੋਗਪਤੀਆਂ ਨੂੰ ਆਪਣਾ ਹਿੱਸੇਦਾਰ ਮੰਨਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਉਦਯੋਗਪਤੀ ਤਿੰਨ ਯੂਨਿਟ ਲਗਾਉਣ ਦੀ ਇਜਾਜ਼ਤ ਮੰਗਦਾ ਹੈ, ਤਾਂ ਸਰਕਾਰ ਪੰਜ ਯੂਨਿਟ ਲਗਾਉਣ ਦੀ ਇਜਾਜ਼ਤ ਦੇਣ ਲਈ ਵੀ ਤਿਆਰ ਹੈ, ਬਸ਼ਰਤੇ ਉਹ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ। ਉਨ੍ਹਾਂ ਦੱਸਿਆ ਕਿ ਇਹ ਪਾਲਿਸੀ ਉਦਯੋਗਪਤੀਆਂ ਦੇ ਸੁਝਾਵਾਂ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ ਅਤੇ ਇਸ ਵਿੱਚ ਲਗਭਗ 78 ਪ੍ਰਤੀਸ਼ਤ ਸੁਝਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ।

The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ 2026 ਦੀ ਸ਼ੁਰੂਆਤ appeared first on Punjab Star.

Related Posts