ਮੈਡੀਕਲ ਸਟੋਰ ਦੇ ਮਾਲਕ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ; ਇਲਾਕੇ ‘ਚ ਦਹਿਸ਼ਤ

ਗੁਰਦਾਸਪੁਰ: ਡੇਰਾ ਬਾਬਾ ਨਾਨਕ ਵਿੱਚ ਬੁੱਧਵਾਰ ਸਵੇਰੇ ਤਾਬੜਤੋੜ ਫਾਇਰਿੰਗ ਹੋਈ ਅਤੇ ਇੱਕ ਮੈਡੀਕਲ ਸਟੋਰ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਟੋਰ ਮਾਲਕ ਆਪਣੀ ਦੁਕਾਨ ਖੋਲ੍ਹ ਰਿਹਾ ਸੀ ਜਦੋਂ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਮੈਡੀਕਲ ਸਟੋਰ ਮਾਲਕ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਦੀਪ ਸਿੰਘ ਬੇਦੀ ਵਜੋਂ ਹੋਈ ਹੈ, ਜੋ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਸੀ।

ਜਾਣਕਾਰੀ ਅਨੁਸਾਰ ਡੇਰਾ ਬਾਬਾ ਨਾਨਕ ਵਿੱਚ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਬੀਰ ਸਿੰਘ ਬੇਦੀ ਆਪਣੇ ਮੈਡੀਕਲ ਸਟੋਰ ਨੂੰ ਖੋਲ੍ਹਣ ਤੋਂ ਬਾਅਦ ਸਫਾਈ ਕਰ ਰਹੇ ਸਨ ਜਦੋਂ ਦੋ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।
ਰਣਬੀਰ ਸਿੰਘ ਬੇਦੀ ਦੇ ਸਿਰ ਵਿੱਚ ਗੋਲੀਆਂ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪੁੱਜੀ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਪੁਲਿਸ ਆਲੇ-ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਮਾਮਲੇ ਦਾ ਪਤਾ ਲਗਦੇ ਹੀ ਬਟਾਲਾ ਦੇ ਐਸਐਸਪੀ ਡਾ. ਮਹਿਤਾਬ ਸਿੰਘ ਵੀ ਮੌਕੇ ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਐਸਐਸਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ, ਰਣਬੀਰ ਸਿੰਘ ਬੇਦੀ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਸਨ। ਕੁਝ ਮਹੀਨੇ ਪਹਿਲਾਂ ਵੀ ਮੈਡੀਕਲ ਸਟੋਰ ‘ਤੇ ਇਸੇ ਤਰ੍ਹਾਂ ਦੇ ਹਮਲੇ ਹੋਏ ਸਨ।

ਮੈਡੀਕਲ ਸਟੋਰ ਮਾਲਕ ਦੇ ਪਰਿਵਾਰ ਤੋਂ ਪਹਿਲਾਂ ਹੋਈ ਗੋਲੀਬਾਰੀ ਅਤੇ ਉਸ ਵਿਰੁੱਧ ਧਮਕੀਆਂ ਸਬੰਧੀ ਵੀ ਬਿਆਨ ਦਰਜ ਕੀਤੇ ਜਾ ਰਹੇ ਹਨ। ਕਾਤਲਾਂ ਨੂੰ ਜਲਦੀ ਹੀ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

The post ਮੈਡੀਕਲ ਸਟੋਰ ਦੇ ਮਾਲਕ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ; ਇਲਾਕੇ ‘ਚ ਦਹਿਸ਼ਤ appeared first on Punjab Star.

Related Posts