ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਇੱਕ ਦਿਲ ਦਹਿਲਾਉਣ ਵਾਲੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਜਰਮਲ ਸਿੰਘ ਦੀ ਅੰਮ੍ਰਿਤਸਰ ਦੇ ਇੱਕ ਰਿਜ਼ੋਰਟ ਵਿੱਚ ਵਿਆਹ ਸਮਾਗਮ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਜਰਨੈਲ ਸਿੰਘ ਵਲਟੋਹਾ ਪਿੰਡ ਦਾ ਰਹਿਣ ਵਾਲਾ ਸੀ। ਪੁਲਿਸ ਨੇ ਦੱਸਿਆ ਕਿ ਦੋ ਅਣਪਛਾਤੇ ਹਮਲਾਵਰਾਂ ਨੇ ਹਮਲਾ ਕੀਤਾ ਅਤੇ ਮੌਕੇ ਤੋਂ ਭੱਜ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲਿਸ ਅਨੁਸਾਰ ਇਹ ਘਟਨਾ ਵਲਟੋਹਾ ਪਿੰਡ ਦੇ ਮੈਰੀਗੋਲਡ ਰਿਜ਼ੋਰਟ ਵਿੱਚ ਵਾਪਰੀ। ਇੱਕ ਸਥਾਨਕ ਵਿਅਕਤੀ ਨੇ ਦੱਸਿਆ ਕਿ ਵਿਆਹ ਸਮਾਰੋਹ ਵਿੱਚ ਸਭ ਕੁਝ ਠੀਕ ਚੱਲ ਰਿਹਾ ਸੀ, ਅਚਾਨਕ ਦੋ ਵਿਅਕਤੀ ਆਏ ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਏ। ਇਹ ਘਟਨਾ ਉਦੋਂ ਵਾਪਰੀ ਜਦੋਂ ਜਰਨੈਲ ਸਿੰਘ ਵਿਆਹ ਵਿੱਚ ਸ਼ਾਮਲ ਹੋਣ ਲਈ ਪਹੁੰਚਿਆ ਸੀ। ਹਮਲਾਵਰਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਗੋਲੀ ਜਰਮਲ ਸਿੰਘ ਦੇ ਸਿਰ ‘ਚ ਲੱਗੀ ਸੀ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਭਿਆਨਕ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਦੇ ਆਧਾਰ ‘ਤੇ ਪੁਲਿਸ ਹਮਲਾਵਰਾਂ ਦੀ ਪੂਰੀ ਯੋਜਨਾ ਨੂੰ ਸਮਝ ਗਈ ਹੈ।। ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਹਮਲਾਵਰ ਬੇਖੌਫ ਸਮਾਗਮ ਵਾਲੀ ਥਾਂ ‘ਤੇ ਦਾਖਲ ਹੋ ਰਹੇ ਹਨ ਅਤੇ ਇੱਕ ਮੇਜ਼ ‘ਤੇ ਬੈਠੇ ਸਰਪੰਚ ਦੇ ਸਿਰ ਵਿੱਚ ਪਿੱਛੇ ਤੋਂ ਨੇੜਿਓਂ ਗੋਲੀ ਮਾਰਦੇ ਹਨ।ਗੋਲੀਆਂ ਦੀ ਆਵਾਜ਼ ਸੁਣਦੇ ਹੀ ਖੁਸ਼ੀ ਦਾ ਮਾਹੌਲ ਸੋਗ ਵਿੱਚ ਬਦਲ ਗਿਆ ਅਤੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਹਮਲਾ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ।
ਪੁਲਿਸ ਦਾ ਇਹ ਵੀ ਮੰਨਣਾ ਹੈ ਕਿ ਗੋਲੀਬਾਰੀ ਕਰਨ ਵਾਲੇ ਪੇਸ਼ੇਵਰ ਹੋ ਸਕਦੇ ਹਨ। ਜਿਸ ਤਰੀਕੇ ਨਾਲ ਉਨ੍ਹਾਂ ਨੇ ਗੋਲੀਬਾਰੀ ਕੀਤੀ ਅਤੇ ਅਤੇ ਅਪਰਾਧ ਨੂੰ ਅੰਜਾਮ ਦਿੱਤਾ ਗਿਆ, ਉਨ੍ਹਾਂ ਦੀ ਪੇਸ਼ੇਵਰਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਮਾਸਕ ਵੀ ਨਹੀਂ ਪਹਿਨੇ ਸਨ, ਇਹ ਵੀ ਇਸ ਗੱਲ ਨੂੰ ਦਰਸਾਉਂਦਾ ਹੈ। ਦੱਸ ਦਈਏ ਪੁਲਿਸ ਨੇ ਸੀਸੀਟੀਵੀ ਫੁਟੇਜ ਜ਼ਬਤ ਕਰ ਲਈ ਹੈ ਅਤੇ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ। ਪੁਲਿਸ ਨੇ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
The post ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਪੁੱਜੇ ‘ਆਪ’ ਸਰਪੰਚ ਦਾ ਕਤਲ, ਸੀਸੀਟੀਵੀ ਫੁਟੇਜ ਨੇ ਉਡਾਏ ਹੋਸ਼! appeared first on Punjab Star.
