ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਭਗੌੜਾ ਐਲਾਨਿਆ ਗਿਆ

ਚੰਡੀਗੜ੍ਹ: ਆਮ ਆਦਮੀ ਪਾਰਟੀ ‘ਆਪ’ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਮਾਮਲੇ ਵਿੱਚ ਅੱਜ ਅਦਾਲਤ ਨੇ ਪਠਾਨਮਾਜਰਾ ਨੂੰ ਭਗੌੜਾ ਘੋਸ਼ਿਤ ਕਰ ਦਿੱਤਾ ਹੈ। ਅਦਾਲਤ ਨੇ ਇਸ ਸੰਬੰਧੀ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਹਰਮੀਤ ਸਿੰਘ ਪਠਾਨਮਾਜਰਾ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਅਦਾਲਤ ਵੱਲੋਂ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਲਦੀ ਤੋਂ ਜਲਦੀ ਅਦਾਲਤ ਵਿੱਚ ਦੋਸ਼ੀ ਦੀ ਸੰਪਤੀ ਦਾ ਪੂਰਾ ਵੇਰਵਾ ਪੇਸ਼ ਕਰੇ। ਮਾਮਲੇ ਦੀ ਅਗਲੀ ਸੁਣਵਾਈ ਹੁਣ 31 ਜਨਵਰੀ ਨੂੰ ਹੋਵੇਗੀ।

The post ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਭਗੌੜਾ ਐਲਾਨਿਆ ਗਿਆ appeared first on Punjab Star.

Related Posts