ਸਾਬਕਾ MLA ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ; ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਕਈ ਵਾਰ

ਜਲੰਧਰ: ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਵਿਕਾਸ ਦਾ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ ਗਿਆ। ਪਰਿਵਾਰ ਦੇ ਅਨੁਸਾਰ ਉਸ ਦਾ ਇੱਕ ਵਿਅਕਤੀ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਫਿਰ ਉਸਨੇ ਵਿਕਾਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਦੋਸ਼ੀ ਉਸਨੂੰ ਸੜਕ ‘ਤੇ ਗੰਭੀਰ ਹਾਲਤ ਵਿੱਚ ਛੱਡ ਕੇ ਭੱਜ ਗਿਆ। ਪਰਿਵਾਰ ਨੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਅੰਗੁਰਾਲ ਦੇ ਭਤੀਜੇ ਵਿਕਾਸ (17) ਦਾ ਕਿਸੇ ਗੱਲ ਨੂੰ ਲੈ ਕੇ ਬੀਤੀ ਰਾਤ ਝਗੜਾ ਹੋ ਗਿਆ ਸੀ। ਹਮਲਾਵਰ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇੱਕ ਤੋਂ ਬਾਅਦ ਇਕ ਉਸ ਉੱਪਰ ਕਈ ਵਾਰ ਕੀਤੇ ਗਏ। ਭਾਜਪਾ ਨੇਤਾ ਅੰਗੁਰਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਰਾਤ 10 ਵਜੇ ਦੇ ਕਰੀਬ ਇੱਕ ਫੋਨ ਆਇਆ ਸੀ ਜਿਸ ਵਿੱਚ ਉਸਨੂੰ ਦੱਸਿਆ ਗਿਆ ਕਿ ਕਿਸੇ ਨੇ ਵਿਕਾਸ ‘ਤੇ ਹਮਲਾ ਕਰ ਦਿੱਤਾ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਵਿਕਾਸ ਖੂਨ ਨਾਲ ਲੱਥਪੱਥ ਪਿਆ ਸੀ। ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਪੁਲਿਸ ਸ਼ਨੀਵਾਰ ਸਵੇਰੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਉਣ ਪਹੁੰਚੀ। ਇਸ ਦੌਰਾਨ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਆਪਣੇ ਪਰਿਵਾਰ ਨਾਲ ਮੌਜੂਦ ਸਨ। ਮ੍ਰਿਤਕ ਦਾ ਅੰਤਿਮ ਸੰਸਕਾਰ ਦੁਪਹਿਰ 12 ਵਜੇ ਕੀਤਾ ਜਾਵੇਗਾ।

ਜਲੰਧਰ ਦੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਅੰਗੁਰਾਲ ਦੇ ਕਤਲ ਮਾਮਲੇ ਚ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਥਾਣਾ ਡਿਵੀਜ਼ਨ ਨੰਬਰ 5 ਵਿਖੇ ਧਾਰਾ 103(1), 351(3), 3(5) BNS ਤਹਿਤ ਮਾਮਲਾ ਨੰਬਰ 183 ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਦੀ ਭਾਲ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਹਮਲਾ ਕਰਨ ਵਾਲੇ ਤਿੰਨ ਲੋਕ ਸਨ। ਆਰੋਪੀਆਂ ਚੋ ਇਕ ਦਾ ਨਾਮ ਰਵੀ ਕੁਮਾਰ ਉਰਫ਼ ਕਾਲੂ ਹੈ। ਪੁਲਿਸ ਬਾਕੀ ਦੋ ਦੀ ਪਛਾਣ ਦੀ ਜਾਂਚ ਕਰ ਰਹੀ ਹੈ।

The post ਸਾਬਕਾ MLA ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ; ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਕਈ ਵਾਰ appeared first on Punjab Star.

Related Posts