ਸੋਨੀਆ ਗਾਂਧੀ ਦੀ ਅਚਾਨਕ ਵਿਗੜੀ ਸਿਹਤ! ਹਸਪਤਾਲ ‘ਚ ਕਰਵਾਇਆ ਦਾਖਲ

ਨਵੀ ਦਿੱਲੀ : ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਅਤੇ ਪਾਰਟੀ ਦੀ ਰਾਜਨੀਤਿਕ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਸੋਨੀਆ ਗਾਂਧੀ ਨੂੰ ਦਿੱਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੰਗਲਵਾਰ ਸਵੇਰੇ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਫਿਲਹਾਲ, ਸੋਨੀਆ ਗਾਂਧੀ ਦੀ ਸਿਹਤ ਸਬੰਧੀ ਕਾਂਗਰਸ ਪਾਰਟੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ ਪਿਛਲੇ ਕੁਝ ਸਾਲਾਂ ਤੋਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਹੈ। ਇਹੀ ਕਾਰਨ ਹੈ ਕਿ ਉਹ ਨਿਯਮਤ ਜਾਂਚ ਅਤੇ ਇਲਾਜ ਲਈ ਸਮੇਂ-ਸਮੇਂ ‘ਤੇ ਹਸਪਤਾਲ ਚੈੱਕਅਪ ਲਈ ਆਉਂਦੇ ਹਨ।ਸੂਤਰਾਂ ਅਨੁਸਾਰ, ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਇੱਕ ਛਾਤੀ ਦੇ ਮਾਹਰ ਡਾਕਟਰ ਦੀ ਨਿਗਰਾਨੀ ਹੇਠ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸੋਨੀਆ ਗਾਂਧੀ ਖੰਘ ਦੀ ਸਮੱਸਿਆ ਨਾਲ ਜੂਝ ਰਹੇ ਹਨ।

ਉਹ ਲੰਬੇ ਸਮੇ ਤੋਂ ਹੀ ਪੁਰਾਣੀ ਖੰਘ ਤੋਂ ਪੀੜਤ ਹਨ , ਜਿਸ ਲਈ ਚੈੱਕਅਪ ਲਈ ਨਿਯਮਤ ਹਸਪਤਾਲ ਜਾਣ ਦੀ ਲੋੜ ਹੁੰਦੀ ਹੈ। ਇਸੇ ਦੇ ਚਲਦਿਆ ਉਨ੍ਹਾਂ ਨੂੰ ਮੰਗਲਵਾਰ ਸਵੇਰੇ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਾਂਕਿ, ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੋਨੀਆ ਗਾਂਧੀ ਨੂੰ ਸਿਹਤ ਕਾਰਨਾਂ ਕਰਕੇ ਹਸਪਤਾਲ ਜਾਣਾ ਪਿਆ ਹੈ। ਉਹ ਪਿਛਲੇ ਕੁਝ ਸਾਲਾਂ ਤੋਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਹੈ। ਸੋਨੀਆ ਗਾਂਧੀ ਦੀ ਉਮਰ ਦਸੰਬਰ 2025 ‘ਚ 79 ਸਾਲ ਦੀ ਹੋ ਗਈ ਹੈ। ਇਸੇ ਕਰਕੇ ਇਸ ਵਾਰ ਵੀ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸੂਤਰਾਂ ਅਨੁਸਾਰ, ਹਸਪਤਾਲ ਪ੍ਰਸ਼ਾਸਨ ਵੱਲੋਂ ਜਲਦੀ ਹੀ ਅਧਿਕਾਰਤ ਜਾਣਕਾਰੀ ਜਾਰੀ ਕੀਤੀ ਜਾ ਸਕਦੀ ਹੈ।

The post ਸੋਨੀਆ ਗਾਂਧੀ ਦੀ ਅਚਾਨਕ ਵਿਗੜੀ ਸਿਹਤ! ਹਸਪਤਾਲ ‘ਚ ਕਰਵਾਇਆ ਦਾਖਲ appeared first on Punjab Star.

Related Posts