ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣ ਦਾ ਸਮਾਂ ਬਦਲਣ ਤੋਂ ਬਾਅਦ CM ਮਾਨ ਦਾ ਬਿਆਨ

ਚੰਡੀਗੜ੍ਹ: ਪੰਜਾਬ ਦੇ CM ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਵਿੱਚ ਹੋਣ ਵਾਲੀ ਪੇਸ਼ੀ ਦਾ ਟਾਈਮ ਬਦਲ ਦਿੱਤਾ ਗਿਆ ਹੈ। ਇਸ ਬਾਰੇ ਅਕਾਲ ਤਖ਼ਤ ਸਕੱਤਰੇਤ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਹ ਹੁਣ 15 ਜਨਵਰੀ ਨੂੰ ਸਵੇਰੇ 10 ਵਜੇ ਦੀ ਬਜਾਏ ਸ਼ਾਮ 4:30 ਵਜੇ ਪਹੁੰਚਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਦੇ ਸਮੇਂ ’ਚ ਜਥੇਦਾਰ ਵਲੋਂ ਕੀਤੇ ਗਏ ਬਦਲਾਅ ਸੰਬੰਧੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ, ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ, 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ, “ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ। ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ।

15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ। ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ ਜੀ। ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ।”

The post ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣ ਦਾ ਸਮਾਂ ਬਦਲਣ ਤੋਂ ਬਾਅਦ CM ਮਾਨ ਦਾ ਬਿਆਨ appeared first on Punjab Star.

Related Posts