ਹੋਮੁਰਜ਼ ਨੇੜੇ ਭਾਰਤੀ ਜਹਾਜ਼ ‘ਤੇ ਹਮਲਾ, ਭਾਰਤ ਨੇ ਦਿੱਤੀ ਸਖ਼ਤ ਚੇਤਾਵਨੀ

ਨਵੀਂ ਦਿੱਲੀ : ਓਮਾਨ ਦੇ ਤੱਟ ਦੇ ਨੇੜੇ ਭਾਰਤੀ ਝੰਡੇ ਵਾਲੇ ਇੱਕ ਵਪਾਰਕ ਜਹਾਜ਼ ‘ਤੇ ਹਮਲਾ ਹੋਇਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਜਹਾਜ਼ ਦੇ ਸਾਰੇ ਕਰੂ ਮੈਂਬਰ ਸੁਰੱਖਿਅਤ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਵੀਰਵਾਰ ਨੂੰ ਜਾਣਕਾਰੀ ਦਿੱਤੀ ਹੈ ।

ਇਸ ਹਮਲੇ ਦੇ ਪਿੱਛੇ ਕਿਸ ਦਾ ਹੱਥ ਸੀ, ਇਸ ਬਾਰੇ ਅਜੇ ਤੱਕ ਕੋਈ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਭਾਰਤ ਸਰਕਾਰ ਨੇ ਇਸ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਦੀ ਸਖ਼ਤ ਨਿੰਦਾ ਕੀਤੀ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਓਮਾਨ ਦੇ ਤੱਟ ਨੇੜੇ ਭਾਰਤੀ ਜਹਾਜ਼ ‘ਤੇ ਹੋਇਆ ਹਮਲਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਅਸੀਂ ਇਸ ਗੱਲ ਦੀ ਨਿੰਦਾ ਕਰਦੇ ਹਾਂ ਕਿ ਵਪਾਰਕ ਜਹਾਜ਼ਾਂ ਅਤੇ ਆਮ ਨਾਵਿਕਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਭਾਰਤ ਨੇ ਇੱਕ ਵਾਰ ਫਿਰ ਆਪਣੀ ਗੱਲ ਦੁਹਰਾਉਂਦਿਆਂ ਕਿਹਾ ਹੈ ਕਿ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣਾ, ਨਿਰਦੋਸ਼ ਕਰੂ ਮੈਂਬਰਾਂ ਦੀ ਜਾਨ ਜੋਖਮ ਵਿੱਚ ਪਾਉਣਾ, ਜਾਂ ਸਮੁੰਦਰੀ ਵਪਾਰ ਦੀ ਆਜ਼ਾਦੀ ਵਿੱਚ ਰੁਕਾਵਟ ਪਾਉਣਾ ਗਲਤ ਹੈ ਅਤੇ ਅਜਿਹੀਆਂ ਹਰਕਤਾਂ ਤੋਂ ਬਚਣਾ ਚਾਹੀਦਾ ਹੈ।

The post ਹੋਮੁਰਜ਼ ਨੇੜੇ ਭਾਰਤੀ ਜਹਾਜ਼ ‘ਤੇ ਹਮਲਾ, ਭਾਰਤ ਨੇ ਦਿੱਤੀ ਸਖ਼ਤ ਚੇਤਾਵਨੀ appeared first on Punjab Star.