ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਪੰਜਾਬ ਕੈਬਨਿਟ ਦੀ ਇਹ ਮੀਟਿੰਗ 23 ਫਰਵਰੀ ਨੂੰ ਹੋਣ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਮੀਟਿੰਗ ਸੋਮਵਾਰ ਨੂੰ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ।
ਦੱਸ ਦਈਏ ਕਿ ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਫਿਲਹਾਲ ਮੀਟਿੰਗ ਦਾ ਅਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕੈਬਿਨੇਟ ਦੀ ਮੀਟਿੰਗ ਵਿੱਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਖਰੀ ਬਜਟ ਸੈਸ਼ਨ ਦੀਆਂ ਤਾਰੀਖਾਂ ‘ਤੇ ਮੋਹਰ ਲੱਗ ਸਕਦੀ ਹੈ। ਬਜਟ ਸੈਸ਼ਨ ਮਾਰਚ ਦੇ ਪਹਿਲੇ ਜਾਂ ਫਿਰ ਦੂਜੇ ਹਫਤੇ ਵਿੱਚ ਸੱਦਿਆ ਜਾ ਸਕਦਾ ਹੈ।
The post 23 ਫਰਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ; ਕਈ ਵੱਡੇ ਫੈਸਲਿਆਂ ‘ਤੇ ਲੱਗੇਗੀ ਮੋਹਰ! appeared first on Punjab Star.
