ਪੰਜਾਬ ਵਿੱਚ ਸੀਤ ਲਹਿਰ ਦਾ ਅਸਰ ਲਗਾਤਾਰ ਵਧ ਰਿਹਾ ਹੈ। ਇਸੇ ਵਿਚਾਲੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ 26 ਤਰੀਕ ਤੱਕ ਅਲਰਟ ਜਾਰੀ ਕੀਤਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਬਹੁਤ ਸੰਘਣੀ ਧੁੰਦ ਰਹੇਗੀ, ਜਿਸ ਕਾਰਨ ਸੂਬੇ ਭਰ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤੇ ਗਏ ਹਨ। ਅੱਜ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੇ ਵੀ ਆਸਾਰ ਹਨ।
ਮੌਸਮ ਵਿਭਾਗ ਮੁਤਾਬਕ 22 ਅਤੇ 23 ਤਰੀਕ ਨੂੰ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਬਰਨਾਲਾ, ਅੰਮ੍ਰਿਤਸਰ, ਮੋਗਾ, ਤਰਨ ਤਾਰਨ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ, ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਬਰਨਾਲਾ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤੇ ਗਏ ਹਨ। 24, 25 ਅਤੇ 26 ਤਰੀਕ ਨੂੰ ਪੂਰੇ ਸੂਬੇ ਲਈ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤੇ ਗਏ ਹਨ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ, ਬਠਿੰਡਾ, ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿਚ ਕੋਲਡ ਵੇਵ ਦਾ ਯੈਲੋ ਅਲਰਟ, ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਚ ਆਰੇਂਜ ਅਲਰਟ ਰਹੇਗਾ। ਇਸ ਸਮੇਂ ਦੌਰਾਨ ਪੈਦਲ ਚੱਲਣ ਵਾਲਿਆਂ ਅਤੇ ਡਰਾਈਵਰਾਂ ਨੂੰ ਸਾਵਧਾਨ ਕੀਤਾ ਗਿਆ ਹੈ। ਡਰਾਈਵਰਾਂ ਨੂੰ ਹੌਲੀ ਗੱਡੀ ਚਲਾਉਣ ਦੀ ਅਪੀਲ ਕੀਤੀ ਗਈ ਹੈ।
ਇਹ ਧਿਆਨ ਦੇਣ ਯੋਗ ਹੈ ਕਿ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਕਾਰਨ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਵਧਿਆ, ਜੋ ਕਿ ਆਮ ਨਾਲੋਂ 4.6 ਡਿਗਰੀ ਵੱਧ ਹੈ। ਗੁਰਦਾਸਪੁਰ ਸਭ ਤੋਂ ਠੰਡਾ ਜ਼ਿਲ੍ਹਾ ਰਿਹਾ। ਲੁਧਿਆਣਾ ਵਿੱਚ ਇੱਕ ਠੰਡਾ ਦਿਨ ਰਿਕਾਰਡ ਕੀਤਾ ਗਿਆ, ਜਦੋਂਕਿ ਬਠਿੰਡਾ, ਅੰਮ੍ਰਿਤਸਰ, ਹਲਵਾਰਾ ਅਤੇ ਗੁਰਦਾਸਪੁਰ ਵਿੱਚ ਸੰਘਣੀ ਧੁੰਦ ਪਈ। ਆਉਣ ਵਾਲੇ ਦਿਨਾਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਧੁੰਦ ਬਣੀ ਰਹੇਗੀ।
The post ਪੰਜਾਬ ‘ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, 26 ਤਰੀਕ ਤੱਕ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ appeared first on Punjab Star.
