ਸਾਬਕਾ ਆਈ.ਜੀ. ਅਮਰ ਸਿੰਘ ਚਾਹਲ ਨੇ ਖ਼ੁਦ ਨੂੰ ਮਾਰੀ ਗੋਲੀ

ਗੋਲੀ ਮਾਰਨ ਤੋਂ ਪਹਿਲਾਂ ਲਿਖਿਆ ਸੁਸਾਈਡ ਨੋਟ

ਪੰਜਾਬ ਦੇ ਪਟਿਆਲਾ ਵਿੱਚ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਉਨ੍ਹਾਂ ਨੇ ਆਪਣੇ ਸੁਰੱਖਿਆ ਗਾਰਡ ਦੇ ਰਿਵਾਲਵਰ ਨਾਲ ਗੋਲੀ ਚਲਾਈ। ਉਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਤੁਰੰਤ ਪਟਿਆਲਾ ਦੇ ਪਾਰਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਤ ਨਾਜੁਕ ਬਣੀ ਹੋਈ ਹੈ।
ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੂੰ ਸੰਬੋਧਿਤ 12 ਪੰਨਿਆਂ ਦਾ ਇੱਕ ਸੁਸਾਈਡ ਨੋਟ ਲਿਖਿਆ। ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਸੁਸਾਈਡ ਨੋਟ ਵਿੱਚ 8.10 ਕਰੋੜ ਰੁਪਏ ਦੀ ਆਨਲਾਈਨ ਧੋਖਾਧੜੀ ਦਾ ਜ਼ਿਕਰ ਹੈ। ਅਮਰ ਸਿੰਘ ਚਾਹਲ ਆਈਜੀ ਵਜੋਂ ਸੇਵਾਮੁਕਤ ਹੋਣ ਤੋਂ ਬਾਅਦ ਪਟਿਆਲਾ ਵਿੱਚ ਰਹਿ ਰਹੇ ਸਨ। ਸਾਬਕਾ ਪੁਲਿਸ ਅਧਿਕਾਰੀ ਵੱਲੋਂ ਅਜਿਹਾ ਕਦਮ ਚੁੱਕੇ ਜਾਣ ਦੀ ਘਟਨਾ ਨਾਲ ਹੜਕੰਪ ਮਚ ਗਿਆ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਗੋਲੀਬਾਰੀ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਟੀਮਾਂ ਤੁਰੰਤ ਅਮਰ ਸਿੰਘ ਚਾਹਲ ਦੇ ਘਰ ਪਹੁੰਚੀਆਂ।
ਸੁਸਾਈਡ ਨੋਟ ਵਿੱਚ, ਚਾਹਲ ਨੇ ਲਿਖਿਆ ਕਿ ਉਹ ਹਾਲ ਹੀ ਵਿੱਚ ਆਈਪੀਐਸ ਗਰੁੱਪ ਨਾਮਕ ਇੱਕ ਵ੍ਹਾਟਸਐਪ ਗਰੁੱਪ ਵਿੱਚ ਸ਼ਾਮਲ ਹੋਏ ਸਨ, ਜਿੱਥੇ ਲੋਕਾਂ ਨੇ ਉਨ੍ਹਾਂ ਨੂੰ ਨਿਵੇਸ਼ ‘ਤੇ ਵੱਡੇ ਮੁਨਾਫਾ ਮਿਲਣ ਦਾ ਲਾਲਚ ਦਿੱਤਾ ਸੀ। ਇਸ ‘ਤੇ ਭਰੋਸਾ ਕਰਦੇ ਹੋਏ ਉਨ੍ਹਾਂ ਨੇ ਹੌਲੀ-ਹੌਲੀ ਵੱਡੀ ਰਕਮ ਦਾ ਨਿਵੇਸ਼ ਕੀਤਾ, ਪਰ ਬਾਅਦ ਵਿੱਚ ਸਮਝ ਆਇਆ ਕਿ ਇਹ ਪੂਰਾ ਮਾਮਲਾ ਠੱਗੀ ਦਾ ਸੀ। ਸੁਸਾਈਡ ਨੋਟ ਵਿਚ ਸਾਬਕਾ IPS ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਖਜਾਨਾ ਮੰਤਰੀ ਤੋਂ ਇਨਸਾਫ ਦੀ ਮੰਗ ਕੀਤੀ ਹੈ।

The post ਸਾਬਕਾ ਆਈ.ਜੀ. ਅਮਰ ਸਿੰਘ ਚਾਹਲ ਨੇ ਖ਼ੁਦ ਨੂੰ ਮਾਰੀ ਗੋਲੀ appeared first on Punjab Star.

Related Posts