ਚੰਡੀਗੜ੍ਹ : ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਜੱਸੀ ਵੱਲੋਂ ਹਾਲ ਹੀ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਸ਼ਬਦ ਗਾਇਨ ਅਤੇ ਕੀਰਤਨ ਗਾਇਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਸਬੀਰ ਜੱਸੀ ਵੱਲੋਂ ਕੀਰਤਨ ਕਰਨ ‘ਤੇ ਇਤਰਾਜ਼ ਜਤਾਇਆ ਗਿਆ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਪਰੰਪਰਾਵਾਂ ਅਤੇ ਸਿੱਖ ਰੀਤੀ-ਰਿਵਾਜਾਂ ਅਨੁਸਾਰ ਸਿਰਫ਼ ਸਾਬਤ ਸੂਰਤ ਸਿੱਖ ਹੀ ਕੀਰਤਨ ਕਰ ਸਕਦਾ ਹੈ।
ਦੱਸ ਦੇਈਏ ਕਿ ਹਾਲ ਹੀ ਵਿਚ ਸ਼ਹੀਦੀ ਸਮਾਗਮਾਂ ਦੌਰਾਨ ਗਾਇਕ ਜਸਬੀਰ ਜੱਸੀ ਨੇ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲਿਆਂ ਨਾਲ ਇਕ ਸਮਾਗਮ ’ਚ ਕੀਰਤਨ ਕੀਤਾ ਸੀ, ਜਿਸ ਦੀ ਵੀਡੀਓ ਖ਼ੁਦ ਜੱਸੀ ਵਲੋਂ ਸਾਂਝੀ ਕੀਤੀ ਗਈ ਸੀ। ਇਸ ਤੋਂ ਬਾਅਦ ਜਥੇਦਾਰ ਨੇ ਸਪੱਸ਼ਟ ਕੀਤਾ ਕਿ ਸਿੱਖ ਰਹਿਤ ਮਰਿਆਦਾ ਵਿੱਚ ਇਹ ਸਪੱਸ਼ਟ ਲਿਖਿਆ ਹੈ ਕਿ ਗੁਰੂ ਸਾਹਿਬ ਦੀ ਹਜ਼ੂਰੀ ਅਤੇ ਸੰਗਤ ਵਿੱਚ ਸਿਰਫ਼ ਸਾਬਤ ਸੂਰਤ ਸਿੱਖ ਹੀ ਕੀਰਤਨ ਕਰ ਸਕਦਾ ਹੈ, ਪਤਿਤ ਸਿੱਖ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਸਮਾਗਮਾਂ ਵਿਚ ਪਰੰਪਰਾਵਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ ਅਤੇ ਕਿਸੇ ਵੀ ਉਲੰਘਣਾ ਨੂੰ ਸਿੱਖ ਧਰਮ ਦੀ ਸ਼ਾਨ ਦੇ ਵਿਰੁੱਧ ਮੰਨਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਸਮਾਗਮਾਂ ਵਿੱਚ ਪਰੰਪਰਾਵਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ
ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਵਲੋਂ ਅਲਗ ਅਲਗ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਕੁਝ ਲੋਕਾਂ ਨੇ ਜੱਸੀ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਕਿ ਉਨ੍ਹਾਂ ਧਾਰਮਿਕ ਭਾਵਨਾਵਾਂ ਅਤੇ ਸੱਭਿਆਚਾਰਕ ਸੰਗੀਤ ਨੂੰ ਉਤਸ਼ਾਹਿਤ ਕਰਨ ਵਾਲਾ ਕੰਮ ਕੀਤਾ। ਹਾਲਾਂਕਿ, ਕੁਝ ਧਾਰਮਿਕ ਵਿਦਵਾਨਾਂ ਅਤੇ ਜਥੇਦਾਰਾਂ ਨੇ ਪਰੰਪਰਾ ਅਨੁਸਾਰ ਕੀਰਤਨ ਦੇ ਅਧਿਕਾਰਾਂ ਅਤੇ ਮਰਿਆਦਾ ਨੂੰ ਬਰਕਰਾਰ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
The post ਜਸਬੀਰ ਜੱਸੀ ਦੇ ਕੀਰਤਨ ਕਰਨ ‘ਤੇ ਜਥੇਦਾਰ ਗੜਗੱਜ ਨੇ ਜਤਾਇਆ ਇਤਰਾਜ਼, ਜਾਣੋ ਕੀ ਹੈ ਮਾਮਲਾ appeared first on Punjab Star.
