ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਐਸਜੀਪੀਸੀ ਦੇ ਸਾਬਕਾ ਸੀਏ ਸਤਿੰਦਰ ਸਿੰਘ ਕੋਹਲੀ ਨੂੰ ਵੀਰਵਾਰ ਦੇਰ ਰਾਤ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਪਰਿਸਰਅਤੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਰਿਹਾ। ਸੂਤਰਾਂ ਅਨੁਸਾਰ ਸੁਰੱਖਿਆ ਕਾਰਨਾਂ ਕਰਕੇ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਕਾਰਨ ਸਮਾਂ ਅਤੇ ਤਰੀਕਾ ਗੁਪਤ ਰੱਖਿਆ ਗਿਆ ਸੀ।
ਅਦਾਲਤ ‘ਚ ਮਾਮਲੇ ਦੀ ਸੁਣਵਾਈ ਤੋਂ ਬਾਅਦ, ਕੋਹਲੀ ਨੂੰ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਕੋਹਲੀ ਨੂੰ ਏ.ਸੀ.ਪੀ. ਹਰਮਿੰਦਰ ਸਿੰਘ ਸੰਧੂ ਤੇ ਇੰਸਪੈਕਟਰ ਅਮੋਲਕ ਦੀਪ ਸਿੰਘ ਦੀ ਟੀਮ ਇਥੇ ਲੈ ਕੇ ਪੁੱਜੀ, ਜਿਨ੍ਹਾਂ ਵਲੋਂ ਅਦਾਲਤ ਪਾਸੋਂ ਹੋਰ ਪੁੱਛਗਿੱਛ ਕਰਨ ਲਈ ਛੇ ਦਿਨ ਦਾ ਰਿਮਾਂਡ ਲੈ ਲਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਹੁਣ ਉਸ ਤੋਂ ਵਿੱਤੀ ਰਿਕਾਰਡਾਂ, ਦਸਤਾਵੇਜ਼ਾਂ ਅਤੇ ਮਾਮਲੇ ਨਾਲ ਸਬੰਧਤ ਜ਼ਿੰਮੇਵਾਰੀਆਂ ਬਾਰੇ ਪੁੱਛਗਿੱਛ ਕਰਨਗੀਆਂ। ਪੁਲਿਸ ਦਾ ਕਹਿਣਾ ਹੈ ਕਿ ਪਾਵਨ ਸਰੂਪਾਂ ਦੇ ਮਾਮਲੇ ‘ਚ ਪੂਰੀ ਸੱਚਾਈ ਦਾ ਪਰਦਾਫਾਸ਼ ਕਰਨ ਲਈ ਪੂਰੀ ਨਿਰਪੱਖਤਾ ਅਤੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਹਾਲਾਂਕਿ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਵਾਈ ਨੂੰ ਸਰਕਾਰ ਦੋਹਰੀ ਨੀਤੀ ਅਤੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਸਾਹਮਣੇ ਆ ਰਹੀਆਂ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਗੰਭੀਰ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਜਾਣਬੁੱਝ ਕੇ ਦਖਲ ਦਿੱਤਾ ਜਾ ਰਿਹਾ ਹੈ।
The post ਸਤਿੰਦਰ ਸਿੰਘ ਕੋਹਲੀ ਅਦਾਲਤ ’ਚ ਪੇਸ਼, ਮਿਲਿਆ 6 ਦਿਨ ਦਾ ਪੁਲਿਸ ਰਿਮਾਂਡ appeared first on Punjab Star.
