ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੇ CM ਮਾਨ ਨੂੰ ਕੀਤਾ ਤਲਬ

ਅੰਮ੍ਰਿਤਸਰ : ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਨਿੱਜੀ ਤੌਰ ‘ਤੇ ਤਲਬ ਕੀਤਾ ਹੈ। ਮੁੱਖ ਮੰਤਰੀ ਨੂੰ 15 ਜਨਵਰੀ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।  ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਮਰਿਆਦਾ ਦੇ ਦਾਇਰੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ  ਇਹ ਜਾਣਕਾਰੀ ਦਿੱਤੀ ਹੈ।

ਮੁੱਖ ਮੰਤਰੀ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ ‘ਦਸਵੰਧ’ ਦੇ ਸਿਧਾਂਤ ਅਤੇ ‘ਗੁਰੂ ਕੀ ਗੋਲਕ’ ਵਿਰੁੱਧ ਵਾਰ-ਵਾਰ ਇਤਰਾਜ਼ਯੋਗ ਅਤੇ ਭੜਕਾਊ ਟਿੱਪਣੀਆਂ ਕੀਤੀਆਂ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਜਥੇਦਾਰ ਸਾਹਿਬ ਵੱਲੋਂ ਕਿਹਾ ਗਿਆ ਹੈ ਕਿ ਸੰਵਿਧਾਨਕ ਅਹੁਦੇ ‘ਤੇ ਬੈਠ ਕੇ ਅਜਿਹੇ ਬਿਆਨ ਦੇਣਾ ਮੁੱਖ ਮੰਤਰੀ ਦੇ ‘ਰਾਜ ਹੰਕਾਰ’ ਨੂੰ ਦਰਸਾਉਂਦਾ ਹੈ।  ਹੁਣ ਸਭ ਦੀਆਂ ਨਜ਼ਰਾਂ 15 ਜਨਵਰੀ ‘ਤੇ ਟਿਕੀਆਂ ਹੋਈਆਂ ਹਨ। ਕੀ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣਗੇ? ਸਿੱਖ ਰਵਾਇਤ ਅਨੁਸਾਰ, ਜੇਕਰ ਕੋਈ ਸਿੱਖ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਧਾਰਮਿਕ ਕਾਰਵਾਈ ਹੋਰ ਵੀ ਸਖ਼ਤ ਹੋ ਸਕਦੀ ਹੈ।

The post ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੇ CM ਮਾਨ ਨੂੰ ਕੀਤਾ ਤਲਬ appeared first on Punjab Star.

Related Posts