ਪੰਜਾਬ ਕੈਬਨਿਟ ਦੇ ਦੋ ਮੰਤਰੀਆਂ ਦੇ ਬਦਲੇ ਗਏ ਵਿਭਾਗ

ਚੰਡੀਗੜ੍ਹ: ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਤਹਿਤ ਦੋ ਮੰਤਰੀਆਂ ਦੇ ਵਿਭਾਗ ਬਦਲੇ ਗਏ ਹਨ, ਜਿਸ ਨਾਲ ਸਰਕਾਰ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਸਰਕਾਰੀ ਹੁਕਮਾਂ ਅਨੁਸਾਰ, ਮੰਤਰੀ ਸੰਜੀਵ ਅਰੋੜਾ ਨੂੰ ਸਥਾਨਕ ਸਰਕਾਰਾਂ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਵਿਭਾਗ ਦੇ ਅਧੀਨ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਹੋਰ ਸਥਾਨਕ ਸੰਸਥਾਵਾਂ ਆਉਂਦੀਆਂ ਹਨ, ਜੋ ਸ਼ਹਿਰੀ ਵਿਕਾਸ ਨਾਲ ਜੁੜੀਆਂ ਅਹਿਮ ਜ਼ਿੰਮੇਵਾਰੀਆਂ ਨਿਭਾਉਂਦੀਆਂ ਹਨ।

ਇਸ ਦੇ ਨਾਲ ਹੀ ਡਾ. ਰਵਜੋਤ ਸਿੰਘ ਨੂੰ NRI ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਵਿਭਾਗ ਵਿਦੇਸ਼ ਵੱਸਦੇ ਪੰਜਾਬੀਆਂ ਨਾਲ ਸੰਬੰਧਤ ਮਸਲਿਆਂ, ਨਿਵੇਸ਼ ਅਤੇ ਕਲਿਆਣਕਾਰੀ ਯੋਜਨਾਵਾਂ ਨਾਲ ਜੁੜੇ ਹੋਏ ਹਨ ।

The post ਪੰਜਾਬ ਕੈਬਨਿਟ ਦੇ ਦੋ ਮੰਤਰੀਆਂ ਦੇ ਬਦਲੇ ਗਏ ਵਿਭਾਗ appeared first on Punjab Star.

Related Posts