ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ: ਉਧਾਰ ਪੈਸੇ ਵਾਪਿਸ ਮੰਗਣ ‘ਤੇ ਲੈ ਲਈ ਜਾਨ!

ਅਬੋਹਰ: ਉਧਾਰ ਦਿੱਤੇ ਪੈਸੇ ਵਾਪਿਸ ਮੰਗਣ ‘ਤੇ ਇਕ ਨੌਜਵਾਨ ਦੇ ਕਤਲ ਕੀਤੇ ਜਾਨ ਦਾ ਮਾਮਲਾ ਸਾਹਮਣੇ ਆਇਆ ਹੈ। ਭਾਗਸਰ ਪਿੰਡ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪ੍ਰਹਿਲਾਦ (35) ਵਜੋਂ ਹੋਈ ਹੈ ਜੋ ਕਿ ਵਿਆਹਿਆ ਹੋਇਆ ਸੀ। ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਅਬੋਹਰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਵਿੱਚ ਮ੍ਰਿਤਕ ਦਾ ਇੱਕ ਦੋਸਤ ਵੀ ਗੰਭੀਰ ਜ਼ਖਮੀ ਹੈ ਅਤੇ ਉਸਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਬਠਿੰਡਾ ਰੈਫਰ ਕਰ ਦਿੱਤਾ ਗਿਆ।

ਪ੍ਰਹਿਲਾਦ ਦੇ ਭਰਾ ਨੇ ਦੱਸਿਆ ਕਿ ਉਸਦੇ ਭਰਾ ਨੇ ਕੁਝ ਸਮਾਂ ਪਹਿਲਾਂ ਪਿੰਡ ਦੇ ਕੁਝ ਨੌਜਵਾਨਾਂ ਨੂੰ ਪੈਸੇ ਉਧਾਰ ਦਿੱਤੇ ਸਨ। ਪ੍ਰਹਿਲਾਦ ਨੇ ਵਾਰ-ਵਾਰ ਉਨ੍ਹਾਂ ਤੋਂ ਪੈਸੇ ਵਾਪਸ ਮੰਗੇ ਸਨ, ਪਰ ਉਹ ਇਸਨੂੰ ਟਾਲਦੇ ਰਹੇ। ਪ੍ਰਹਿਲਾਦ ਆਪਣੇ ਦੋਸਤ ਜੱਗਾ ਦੇ ਨਾਲ ਪਿੰਡ ਵਿੱਚ ਹੀ ਉਸਨੂੰ ਛੱਡਣ ਜਾ ਰਿਹਾ ਸੀ। ਇਸੇ ਦੌਰਾਨ, ਕਥਿਤ ਤੌਰ ‘ਤੇ ਉਨ੍ਹਾਂ ਹੀ ਨੌਜਵਾਨਾਂ ਨੇ ਇੱਕ ਸਾਜ਼ਿਸ਼ ਤਹਿਤ ਦੋਵਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਜੱਗਾ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਦਕਿ ਹਮਲਾਵਰਾਂ ਨੇ ਪ੍ਰਹਿਲਾਦ ਨੂੰ ਮਾਰ ਦਿੱਤਾ ਗਿਆ।

ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਦੋਵਾਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਪ੍ਰਹਿਲਾਦ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਜੱਗਾ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ। ਪ੍ਰਹਿਲਾਦ ਆਪਣੇ ਪਿੱਛੇ ਇੱਕ ਛੋਟਾ ਪੁੱਤਰ ਛੱਡ ਗਿਆ। ਮ੍ਰਿਤਕ ਦੇ ਭਰਾ ਅਤੇ ਰਿਸ਼ਤੇਦਾਰਾ ਨੇ ਕਿਹਾ ਕਿ ਪ੍ਰਹਿਲਾਦ ਦੀ ਹੱਤਿਆ ਕਰਕੇ ਦੋਸ਼ੀਆਂ ਨੇ ਉਸਦੇ ਪੁੱਤਰ ਤੋਂ ਉਸਦੇ ਪਿਤਾ ਦਾ ਸਹਾਰਾ ਖੋਹ ਲਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ।

The post ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ: ਉਧਾਰ ਪੈਸੇ ਵਾਪਿਸ ਮੰਗਣ ‘ਤੇ ਲੈ ਲਈ ਜਾਨ! appeared first on Punjab Star.

Related Posts