ਮੋਹਾਲੀ ‘ਚ ਚਾਕੂ ਨਾਲ ਕਤਲ ਕੀਤੇ ਗਏ ਨੌਜਵਾਨ ਦੇ ਮਾਮਲੇ ‘ਚ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਾਰਦਾਤ ਨੂੰ ਲੈਕੇ ਗੈਰ ਪੰਜਾਬੀਆਂ ‘ਤੇ ਇਲਜ਼ਾਮ ਲਗਾਏ ਜਾ ਰਹੇ ਸੀ ਕਿ ਉਨ੍ਹਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।
ਦੱਸ ਦੇਈਏ ਕਿ ਸ਼ਿਵਰਾਤਰੀ ਮੌਕੇ ਮ੍ਰਿਤਕ ਗੁਰਸੇਵਕ ਸਿੰਘ ਮੰਦਰ ਵਿਚ ਮੱਥਾ ਟੇਕਣ ਗਿਆ ਸੀ ਜਿਥੇ ਕੁਝ ਮੁੰਡਿਆਂ ਨਾਲ ਉਸ ਦੀ ਤਕਰਾਰ ਹੋ ਗਈ ਤੇ ਇਸ ਤਕਰਾਰ ਨੇ ਖੂਨੀ ਰੂਪ ਧਾਰ ਲਿਆ। ਹਮਲਾਵਰਾਂ ਵੱਲੋਂ ਗੁਰਸੇਵਕ ‘ਤੇ ਚਾਕੂਆਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਐੱਸਐੱਸਪੀ ਮੋਹਾਲੀ ਇਸ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਵੀ ਕਰਨਗੇ।
ਜ਼ਿਕਰਯੋਗ ਹੈ ਕਿ ਮੋਹਾਲੀ ਵਿਚ ਪ੍ਰਵਾਸੀਆਂ ਦੀ ਗੁੰਡਾਗਰਦੀ ਸਾਹਮਣੇ ਆਈ ਸੀ ਤੇ ਗੈਰ-ਪੰਜਾਬੀਆਂ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਘਟਨਾ ਉਸ ਸਮੇਂ ਵਾਪਸੀ ਜਦੋਂ ਗੁਰਸੇਵਕ ਮੰਦਰ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ। ਤੇਜ਼ਧਾਰ ਹਥਿਆਰ ਨਾਲ ਮੁੰਡਿਆਂ ਵੱਲੋਂ ਗੁਰਸੇਵਕ ‘ਤੇ ਕਈ ਵਾਰ ਹਮਲਾ ਕੀਤਾ ਗਿਆ ਜਿਸ ਮਗਰੋਂ ਉਸ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪਰਿਵਾਰਕ ਮੈਂਬਰਾਂ ਵੱਲੋਂ ਰੋਸ ਵਜੋਂ ਹਸਪਤਾਲ ਦੇ ਬਾਹਰ ਧਰਨਾ ਦੇ ਕੇ ਇਨਸਾਫ ਦੀ ਮੰਗ ਕੀਤੀ ਤੇ ਪੁਲਿਸ ਵੱਲੋਂ ਜਲਦ ਹੀ ਇਸ ‘ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਸੀ।
The post ਮੋਹਾਲੀ ‘ਚ ਨੌਜਵਾਨ ਦੇ ਕਤਲ ਮਾਮਲੇ ‘ਚ ਪੁਲਿਸ ਨੇ 11 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ appeared first on Punjab Star.
