ਕੈਮਬ੍ਰਿਜ ਗੁਰਦੁਆਰਾ ਸਾਹਿਬ ਵਿਖੇ ਮਿਤੀ 13 ਮਾਰਚ 2026 ਨੂੰ ਨਾਨਕਸ਼ਾਹੀ ਸੰਮਤ 558 ਦੇ ਨਵੇ ਵਰ੍ਹੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ

ਸਟਾਰ ਨਿਊਜ਼: ਵਾਟਰਲੂ ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਸਿਰੀ ਗੁਰੂ ਸਿੰਘ ਸਭਾ, ਕੈਮਬ੍ਰਿਜ ਗੁਰਦੁਆਰਾ ਸਾਹਿਬ ਵਿਖੇ ਨਾਨਕਸ਼ਾਹੀ ਸੰਮਤ 558 ਦੇ ਨਵੇ ਵਰ੍ਹੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ ਇਸ ਮੌਕੇ ‘ਤੇ ਪੰਥ ਪ੍ਰਸਿੱਧ ਕੀਰਤਨੀ ਜੱਥੇ ਭਾਈ ਜਰਨੈਲ ਸਿੰਘ ਜੀ ਅੰਮ੍ਰਿਤਸਰ ਵਾਲੇ, ਪ੍ਰਸਿੱਥ ਕਥਾਵਾਚਕ ਭਾਈ ਕਰਮਜੀਤ ਸਿੰਘ ਰੁਦਰਪੁਰ ਵਾਲੇ ਜਿਹੜੇ ਗੁਰਦੁਆਰਾ ਸਾਹਿਬ ਦੇ ਵਜ਼ੀਰ ਵੀ ਹਨ, ਅਤੇ ਤੰਤੀ ਸਾਜਾਂ ਨਾਲ ਕੀਰਤਨ ਦੀ ਸੇਵਾ ਨਿਭਾਉਣ ਵਾਲੇ ਭਾਈ ਕੁਲਵੀਰ ਸਿੰਘ ਜੀ ਦੇ ਰਾਗੀ ਜੱਥੇ ਵੱਲੋਂ ਹਾਜ਼ਰੀ ਭਰੀ ਗਈ ਉਨ੍ਹਾਂ ਸਮੂਹ ਸੰਗਤ ਨੂੰ ਕੀਰਤਨ, ਕਥਾ ਵਿਚਾਰ ਨਾਲ ਜੋੜਿਆ। ਇਸ ਮੌਕੇ ਤੇ 13 ਮਾਰਚ ਰਾਤ 12 ਵਜੇ ਜੈਕਾਰਿਆਂ ਦੀ ਗੂੰਜ ਵਿੱਚ ਸਾਲ 557 ਨੂੰ ਅਲਵਿਦਾ ਤੇ ਸਾਲ 558 ਨੂੰ ਜੀ ਆਇਆਂ ਆਖਿਆ ਗਿਆ। ਨਿੱਤਨੇਮ ਦੀ ਸਮਾਪਤੀ ਤੋਂ ਬਾਅਦ ਸ੍ਰੀ ਜਪੁਜੀ ਸਾਹਿਬ ਦੇ ਪਾਠ ਦੇ ਜਾਪ ਹੋਏ ਅਤੇ ਕੀਰਤਨ ਕਥਾ ਤੋਂ ਬਾਅਦ ਮੁੱਖ ਵਜ਼ੀਰ ਭਾਈ ਕਰਮਜੀਤ ਸਿੰਘ ਜੀ ਵਲੋਂ ਅਰਦਾਸ ਕੀਤੀ ਗਈ ਅਤੇ ਨਵੇ ਸਾਲ ਨੂੰ ਜੀ ਆਇਆਂ ਕਿਹਾ ਗਿਆ। ਇਨ੍ਹਾਂ ਸਮਾਗਮਾਂ ਵਿਚ ਹਾਜ਼ਰ ਸੰਗਤਾਂ ਨੂੰ ਪ੍ਰਬੰਧਕ ਕਮੇਟੀ ਵਲੋਂ ਨਵੇਂ ਸਾਲ ਦੀ ਵਧਾਈ ਦਿੱਤੀ ਗਈ।

ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸਕੱਤਰ ਭਾਈ ਹਰਵਿੰਦਰ ਸਿੰਘ ਗਰਚਾ ਨੇ ਨਾਨਕਸ਼ਾਹੀ ਸੰਮਤ 558 ਦੇ ਨਵੇਂ ਵਰ੍ਹੇ ਦੀਆਂ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ, ਉਨ੍ਹਾਂ ਦੱਸਿਆ ਕਿ ਇਹ ਦਿਨ ਅਸੀਂ ਨਾਨਕਸ਼ਾਹੀ ਕਲੰਡਰ ਦੇ ਹਿਸਾਬ ਨਾਲ ਮਨਾਉਂਦੇ ਹਾਂ ਕਿਊਂਕਿ ਇਸ ਦੀ ਸ਼ੁਰੂਆਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਤੋਂ ਸ਼ੁਰੂ ਹੁੰਦੀ ਹੈ। ਇਸ ਮੌਕੇ ਹਾਜ਼ਰ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਵਲੋਂ ਚਲਾਏ ਜਾਂਦੇ ਵੱਖ ਵੱਖ ਪਰੋਗਰਾਮਾਂ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ।

The post ਕੈਮਬ੍ਰਿਜ ਗੁਰਦੁਆਰਾ ਸਾਹਿਬ ਵਿਖੇ ਮਿਤੀ 13 ਮਾਰਚ 2026 ਨੂੰ ਨਾਨਕਸ਼ਾਹੀ ਸੰਮਤ 558 ਦੇ ਨਵੇ ਵਰ੍ਹੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ appeared first on Punjab Star.

Related Posts