ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ; ਕਈ ਲੋਕਾਂ ਦੀ ਮੌਤ ਦੀ ਖ਼ਬਰ

ਅੰਕਾਰਾ : ਤੁਰਕੀ ਦੇ ਤੱਟ ਤੋਂ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ, ਅਫ਼ਗਾਨੀ ਪ੍ਰਵਾਸੀਆਂ ਨਾਲ ਭਰੀ ਇੱਕ ਕਿਸ਼ਤੀ ਐਜੀਅਨ ਸਾਗਰ ਵਿੱਚ ਪਲਟ ਗਈ। ਇਸ ਹਾਦਸੇ ਵਿੱਚ 19 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਕਿਸ਼ਤੀ ਬਹੁਤ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ ਅਤੇ ਕੋਸਟ ਗਾਰਡ (ਤੱਟ ਰੱਖਿਅਕ ਬਲ) ਤੋਂ ਬਚਣ ਦੀ ਕੋਸ਼ਿਸ਼ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ।

ਤੁਰਕੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਿਸ਼ਤੀ ਕਈ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਸੀ ਅਤੇ ਉਸਨੂੰ ਵਾਰ-ਵਾਰ ਰੁਕਣ ਦੀ ਚਿਤਾਵਨੀ ਦਿੱਤੀ ਗਈ ਸੀ। ਹਾਲਾਂਕਿ, ਕਿਸ਼ਤੀ ਨੇ ਚਿਤਾਵਨੀਆਂ ਨੂੰ ਅਣਸੁਣਿਆ ਕਰ ਦਿੱਤਾ ਅਤੇ ਤੇਜ਼ ਰਫ਼ਤਾਰ ਨਾਲ ਜਾਣ ਦੀ ਕੋਸ਼ਿਸ਼ ਕਰਨ ਲੱਗੀ। ਇਹ ਪੂਰਾ ਹਾਦਸਾ ਤੁਰਕੀ ਦੇ ਮਸ਼ਹੂਰ ਸੈਰ-ਸਪਾਟਾ ਸਥਲ ਬੋਡਰਮ ਦੇ ਤੱਟਵਰਤੀ ਸ਼ਹਿਰ ਦੇ ਕੋਲ ਵਾਪਰਿਆ ਹੈ।

ਤੁਰਕੀਏ ਦੇ ਤੱਟ ਰੱਖਿਅਕ ਬਲਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਜਿੱਥੇ ਹਾਦਸਾ ਹੋਇਆ ਉਸ ਦੇ ਨੇੜੇ ਸਥਿਤ ਇਜ਼ਮਿਰ ਸ਼ਹਿਰ ਤੋਂ ਹੈਲੀਕਾਪਟਰ ਨੂੰ ਬਚਾਅ ਕਾਰਜ ਲਈ ਭੇਜਿਆ ਗਿਆ। ਬਚਾਅ ਕਰਮਚਾਰੀਆਂ ਨੇ ਪਾਣੀ ਵਿੱਚੋਂ 21 ਲੋਕਾਂ ਨੂੰ ਜ਼ਿੰਦਾ ਬਚਾਇਆ ਅਤੇ 18 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਹਾਲਾਂਕਿ, ਕੁਝ ਦੇਰ ਬਾਅਦ ਹਸਪਤਾਲ ਵਿੱਚ ਇੱਕ ਹੋਰ ਪ੍ਰਵਾਸੀ ਦੀ ਮੌਤ ਹੋ ਗਈ। ਅਧਿਕਾਰੀਆਂ ਅਨੁਸਾਰ, ਹਾਦਸੇ ਵਿੱਚ ਲਾਪਤਾ ਹੋਏ ਇੱਕ ਹੋਰ ਪ੍ਰਵਾਸੀ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ।

The post ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ; ਕਈ ਲੋਕਾਂ ਦੀ ਮੌਤ ਦੀ ਖ਼ਬਰ appeared first on Punjab Star.

Related Posts