ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਮਿਲ ਹੋਏ ਬਰਜਿੰਦਰ ਸਿੰਘ ਮੱਖਣ ਬਰਾੜ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਵਰਗੀ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਹੋ ਗਈ ਹੈ। ਉਹ ਮੰਗਲਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਮੱਖਣ ਬਰਾੜ ਦਾ ਪਾਰਟੀ ‘ਚ ਨਿੱਘਾ ਸਵਾਗਤ ਕੀਤਾ

ਆਪਣੀ ਘਰ ਵਾਪਸੀ ਲਈ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦੇ ਹੋਏ ਬਰਾੜ ਨੇ ਸਾਰੇ ਪੰਜਾਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕੇਨ ਵਾਲਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ​​ਕਰਨ ਪ੍ਰਤੀ ਆਪਣੀ ਪੂਰਨ ਵਚਨਬੱਧਤਾ ਦਾ ਭਰੋਸਾ ਦਿੱਤਾ।

ਦੱਸ ਦਈਏ ਕਿ ਮੱਖਣ ਬਰਾੜ ਨੇ ਮਹਿਜ਼ ਤਿੰਨ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਦੇ ਇਸ ਕਦਮ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਦਾ ਅਸਰ ਅਕਾਲੀ ਦਲ ਦੀ ਅੰਦਰੂਨੀ ਸਥਿਤੀ ‘ਤੇ ਵੀ ਪੈ ਸਕਦਾ ਹੈ।

ਮੱਖਣ ਬਰਾੜ, ਜੋ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ, ਨੇ ਸੋਸ਼ਲ ਮੀਡੀਆ ਰਾਹੀਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ‘ਤੇ ਗੰਭੀਰ ਦੋਸ਼ ਲਗਾ ਕੇ ਪਾਰਟੀ ਛੱਡੀ ਸੀ। ਉਨ੍ਹਾਂ ਨੇ ਇੱਥੋਂ ਤੱਕ ਕਿਹਾ ਸੀ ਕਿ ਕੁਝ ਲੋਕ ਏਜੰਸੀਆਂ ਦੇ ਨੁਮਾਇੰਦੇ ਬਣ ਕੇ ਪੰਥ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰ ਰਹੇ ਹਨ।

The post ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਮਿਲ ਹੋਏ ਬਰਜਿੰਦਰ ਸਿੰਘ ਮੱਖਣ ਬਰਾੜ appeared first on Punjab Star.