ਪੰਜਾਬ: ਸਿੱਖ ਜਥੇਬੰਦੀਆਂ ਵੱਲੋਂ ‘ਵੰਦੇ ਮਾਤਰਮ’ ਲਾਜ਼ਮੀ ਕਰਨ ‘ਤੇ ਇਤਰਾਜ਼, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਖ਼ਲ ਦੀ ਕੀਤੀ ਮੰਗ

ਅੰਮ੍ਰਿਤਸਰ: ਪੰਥਕ ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਨੇ ਸਕੂਲਾਂ, ਕਾਲਜਾਂ ਅਤੇ ਵਿਦਿਅਕ ਅਦਾਰਿਆਂ ਵਿੱਚ ‘ਵੰਦੇ ਮਾਤਰਮ’ ਗਾਉਣਾ ਲਾਜ਼ਮੀ ਬਣਾਉਣ ਦੇ ਸਰਕਾਰ ਦੇ ਫੈਸਲੇ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਇੱਕ ਮੰਗ-ਪੱਤਰ ਸੌਂਪ ਕੇ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਸਿੱਖ ਧਰਮ ਦੇ ਆਪਣੇ ਵੱਖਰੇ ਸਿਧਾਂਤ ਅਤੇ ਧਾਰਮਿਕ ਅਸੂਲ ਹਨ, ਜੋ ਇੱਕ ਪ੍ਰਮਾਤਮਾ ਦੀ ਇਬਾਦਤ ‘ਤੇ ਜ਼ੋਰ ਦਿੰਦੇ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ‘ਵੰਦੇ ਮਾਤਰਮ’ ਨੂੰ ਲਾਜ਼ਮੀ ਬਣਾਉਣ ਦਾ ਫੈਸਲਾ ਸਿੱਖ ਧਾਰਮਿਕ ਸਿਧਾਂਤਾਂ ਦੇ ਸਿੱਧੇ ਤੌਰ ‘ਤੇ ਉਲਟ ਹੈ। ਉਨ੍ਹਾਂ ਨੇ ਇਸ ਨਿਯਮ ਦੀ ਪਾਲਣਾ ਨਾ ਕਰਨ ‘ਤੇ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ ‘ਤੇ ਵੀ ਚਿੰਤਾ ਪ੍ਰਗਟਾਈ ਹੈ।

ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਇਸ ਗੰਭੀਰ ਮਸਲੇ ਦਾ ਨੋਟਿਸ ਲੈਣ ਤੇ ਸਮੁੱਚੀ ਸਿੱਖ ਕੌਮ ਨੂੰ ਇੱਕ ਪਲੇਟਫਾਰਮ ਤੇ ਲਿਆ ਕੇ ਇਸ ਦਾ ਵਿਰੋਧ ਕਰਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕੀਤਾ ਸੀ ਤੇ ਅੱਜ ਵੀ ਸਾਨੂੰ ਆਪਣੇ ਮੌਲਿਕ ਧਾਰਮਿਕ ਅਧਿਕਾਰਾਂ ਦੀ ਰਾਖੀ ਲਈ ਉਸੇ ਤਰ੍ਹਾਂ ਦ੍ਰਿੜ੍ਹਤਾ ਨਾਲ ਖੜ੍ਹਨ ਦੀ ਲੋੜ ਹੈ।

The post ਪੰਜਾਬ: ਸਿੱਖ ਜਥੇਬੰਦੀਆਂ ਵੱਲੋਂ ‘ਵੰਦੇ ਮਾਤਰਮ’ ਲਾਜ਼ਮੀ ਕਰਨ ‘ਤੇ ਇਤਰਾਜ਼, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਖ਼ਲ ਦੀ ਕੀਤੀ ਮੰਗ appeared first on Punjab Star.

Related Posts